ਨਵਜੋਤ ਸਿੱਧੂ ਦੇ ਅਸਤੀਫੇ ‘ਤੇ ਸੁਨੀਲ ਜਾਖੜ ਨੇ ਕਿਹਾ- ਇਹ ਸਿਰਫ ਕ੍ਰਿਕੇਟ ਨਹੀਂ ਹੈ!

0
42

ਕੱਲ੍ਹ ਨਵਜੋਤ ਸਿੱਧੂ ਨੇ ਆਪਣੇ ਪੰਜਾਬ ਕਾਂਗਰਸ ਦੇ ਪ੍ਰਦਾਨ ਹੋਣ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਲਈ ਨਵਜੋਤ ਸਿੱਧੂ ਨੂੰ ਅੱਜ ਵੀ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪਟਿਆਲਾ ਰਿਹਾਇਸ਼ ਤੇ ਸਵੇਰੇ-ਸਵੇਰੇ ਕਾਂਗਰਸ ਵਿਧਾਇਕ ਪਰਗਟ ਸਿੰਘ ਤੇ ਰਾਜਾ ਵੜਿੰਗ ਪਹੁੰਚੇ। ਦੇਰ ਰਾਤ ਵੀ ਸਿੱਧੂ ਦੇ ਘਰ ਕਾਂਗਰਸੀ ਲੀਡਰਾਂ ਦੀ ਭੀੜ ਲੱਗੀ ਰਹੀ ਸੀ। ਇਸ ਮਾਮਲੇ ਵਿੱਚ ਵੜਿੰਗ ਨੇ ਕਿਹਾ ਕਿ ਛੋਟੇ-ਛੋਟੇ ਮਸਲੇ ਹਨ ਤੇ ਨਿਬੇੜ ਲਏ ਜਾਣਗੇ।

ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅੱਜ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਮਾਮਲੇ ਦੇ ਹੱਲ ਲਈ ਚੰਡੀਗੜ੍ਹ ਪਹੁੰਚਣਾ ਸੀ ਪਰ ਉਨ੍ਹਾਂ ਦਾ ਦੌਰਾ ਰੱਦ ਹੋ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚ ਚੱਲ ਰਹੇ ਸੰਕਟ ਦੇ ਹੱਲ ਲਈ ਕਿਹਾ ਹੈ।

ਇਸ ਲਈ ਸਿੱਧੂ ਦੇ ਅਸਤੀਫੇ ਨਾਲ ਆਏ ਭੂਚਾਲ ਵਿਚਾਲੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸਵੇਰੇ ਸਾਢੇ 10 ਵਜੇ ਹੋਵੇਗੀ। ਮੀਟਿੰਗ ਤੋਂ ਪਹਿਲਾਂ ਹੀ ਸਿੱਧੂ ਦੇ ਸਮਰਥਨ ਵਿੱਚ ਰਜ਼ੀਆ ਸੁਲਤਾਨਾ ਕੈਬਨਿਟ ਤੋਂ ਅਸਤੀਫਾ ਦੇ ਚੁੱਕੇ ਹਨ।

ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਸਵਾਲ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਇਹ ਕੋਈ ਕ੍ਰਿਕਟ ਨਹੀਂ ਹੈ। ਪੂਰੇ ਘਟਨਾਕ੍ਰਮ ਨਾਲ ਹਾਈਕਮਾਨ ਦਾ ਭਰੋਸਾ ਟੁੱਟਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਧੋਖੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਤੁਸੀਂ ਆਪਣੇ ਰਹਿਬਰ ਨੂੰ ਮੁਸ਼ਕਲ ਹਾਲਤ ‘ਚ ਪਹੁੰਚਾ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਆਪਣੀ ਪਾਰਟੀ ਦੇ ਸਹਿਯੋਗੀ ਨਵਜੋਤ ਸਿੰਘ ਸਿੱਧੂ ਦੀ “ਭਰੋਸੇ ਦੀ ਉਲੰਘਣਾ” ਨੂੰ ਲੈ ਕੇ ਆਲੋਚਨਾ ਕੀਤੀ ਹੈ। ਜਾਖੜ ਨੇ ਟਵੀਟ ਕੀਤਾ ਕਿ “ਇਹ ਸਿਰਫ ਕ੍ਰਿਕਟ ਹੀ ਨਹੀਂ ਹੈ! ਇਸ ਪੂਰੇ ‘ਐਪੀਸੋਡ’ ਵਿੱਚ ਕਾਂਗਰਸ ਲੀਡਰਸ਼ਿਪ ਦੁਆਰਾ (ਬਾਹਰ ਜਾਣ ਵਾਲੇ?) ਪੀਸੀਸੀ ਪ੍ਰਧਾਨ ਵਿੱਚ ਵਿਸ਼ਵਾਸ ਦਾ ਕੀ ਵਿਗਾੜ ਹੈ। ਕੋਈ ਵੀ ਮਹਾਨਤਾ ਆਪਣੇ ਲਾਭਪਾਤਰੀਆਂ ਨੂੰ ਇੱਕ ਅਜੀਬ ਸਥਿਤੀ ਵਿੱਚ ਰੱਖ ਕੇ ਵਿਸ਼ਵਾਸ ਦੀ ਇਸ ਉਲੰਘਣਾ ਨੂੰ ਜਾਇਜ਼ ਨਹੀਂ ਠਹਿਰਾ ਸਕਦੀ, ”

ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਕਬੂਲ ਕਰਕੇ ਜਾਖੜ ਨੂੰ ਹਾਈਕਮਾਨ ਮੁੜ ਪ੍ਰਧਾਨ ਲਾਵੇ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਅਤੇ ਕਿਹਾ ਕਿ ਪਾਰਟੀ ਹਾਈਕਮਾਨ ਨੂੰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here