ਨਵਜੋਤ ਸਿੱਧੂ ਨੇ ਆਤਮ ਸਮਰਪਣ ਲਈ SC ਤੋਂ ਮੰਗਿਆ ਸਮਾਂ, ਖਰਾਬ ਸਿਹਤ ਦਾ ਦਿੱਤਾ ਹਵਾਲਾ

0
45

ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ (Supreme Court) ਵੱਲੋਂ ਰੋਡ ਰੇਜ਼ ਮਾਮਲੇ (Road Rage Case Sidhu) ਵਿੱਚ 1 ਸਾਲ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਖਲ ਕਰਕੇ ਸਮਰਪਣ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।

ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਹਫ਼ਤੇ ਦਾ ਸਮਾਂ ਦਿੱਤਾ ਜਾਵੇ, ਜਿਸ ‘ਤੇ ਜਸਟਿਸ ਖਾਨਵਿਲਕਰ ਨੇ ਸਿੱਧੂ ਦੇ ਵਕੀਲ ਨੂੰ ਕਿਹਾ ਹੈ ਕਿ ਉਹ ਅਰਜ਼ੀ ਦਾਖਲ ਕਰਕੇ ਮੁੱਖ ਜੱਜ ਤੋਂ ਮਾਮਲੇ ਦੀ ਸੁਣਵਾਈ ਦੀ ਮੰਗ ਕਰਨ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਸਵੇਰੇ 10 ਵਜੇ ਸਮਰਪਣ ਕੀਤਾ ਜਾਣਾ ਸੀ, ਜਿਸ ਬਾਰੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਬਾਕਾਇਦਾ ਦੱਸਿਆ ਗਿਆ ਸੀ। ਪਰੰਤੂ ਸਿੱਧੂ ਨੇ ਵਕੀਲ ਰਾਹੀਂ ਅਰਜ਼ੀ ਲਗਾ ਕੇ ਸਮਰਪਣ ਮਾਮਲੇ ‘ਚ ਇੱਕ ਹਫ਼ਤੇ ਦੇ ਸਮੇਂ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪਹਿਲਾਂ ਸੜਕ ‘ਤੇ ਝਗੜੇ ਦੌਰਾਨ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਦੀ ਮੌਤ ਦੇ ਮਾਮਲੇ ਵਿੱਚ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਉਹ ਸਵੇਰ ਤੋਂ ਹੀ ਆਪਣੇ ਵਕੀਲਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ।

LEAVE A REPLY

Please enter your comment!
Please enter your name here