ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਗੱਲ ਕਰਵਾਈ।ਪਰਗਟ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਸ਼ਾਮ 7 ਵਜੇ ਸਿੱਖਿਆ ਸਕੱਤਰ ਅਜੇ ਸ਼ਰਮਾ ਨਾਲ ਮੀਟਿੰਗ ਕਰਨਗੇ। ਦੂਜੇ ਪਾਸੇ ਅਧਿਆਪਕਾਂ ਨੇ ਐਲਾਨ ਕੀਤਾ ਕਿ ਉਹ ਸ਼ਾਮ 7 ਵਜੇ ਤੱਕ ਇਸੇ ਤਰ੍ਹਾਂ ਪਰਗਟ ਸਿੰਘ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ ਰਹਿਣਗੇ।ਜ਼ਿਕਰਯੋਗ ਹੈ ਕਿ ਸੰਯੁਕਤ ਅਧਿਆਪਕ ਫ੍ਰੰਟ ਪੰਜਾਬ ਦੇ ਬੈਨਰ ਹੇਠ 180 ਅਧਿਆਪਕਾਂ ਦੇ ਨਾਲ ਹੋਈ ਗੈਰਕਾਨੂੰਨੀ ਧੱਕੇਸ਼ਾਹੀ ਦੇ ਵਿਰੋਧ ‘ਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

LEAVE A REPLY

Please enter your comment!
Please enter your name here