ਨਵਜੋਤ ਸਿੱਧੂ ਨੇ CM ਚੰਨੀ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

0
112

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਕੀਤੀ ਹੈ। ਸਿੱਧੂ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ‘ਚ ਕਿਹਾ ਕਿ 6 ਸਾਲ ਬੀਤ ਜਾਣ ਤੋਂ ਬਾਅਦ ਵੀ ਸਾਡੀ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ‘ਚ ਸ਼ਾਂਤਮਈ ਧਰਨੇ ਦੌਰਾਨ ਗੋਲੀਬਾਰੀ ਦੀਆਂ ਘਟਨਾਵਾਂ ‘ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰੁਜ਼ਗਾਰ ਦੇਣ ‘ਚ ਅਸਫਲ ਰਹੀ ਹੈ। ਪੁਲਿਸ ਦੀ ਬੇਰਹਿਮੀ ਲਈ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਸਾਡੀ ਸਰਕਾਰ ਦਾ ਫਰਜ਼ ਸੀ।

ਸ਼ਾਹੀ ਸ਼ਹਿਰ ਦਾ ਮੰਦਾ ਹਾਲ, ਤਿੰਨੇ ਪਾਰਟੀਆਂ ਸੁਣ ਲੈਣ ਲੋਕਾਂ ਦੇ ਜਵਾਬ, ਹਰ ਬੰਦੇ ਲਈ ਆਹ 2 ਚੀਜ਼ਾਂ ਲਾਜ਼ਮੀ

ਉਨ੍ਹਾਂ ਨੇ ਕਿਹਾ ਕਿ ਰਾਜਸੀ ਆਗੂਆਂ/ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਵਿੱਚ ਤਰਜੀਹ ਦੇਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀ ਦੁਰਦਸ਼ਾ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਨੂੰ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ ਕਿਉਂਕਿ ਉਨ੍ਹਾਂ ਨੇ ਸਾਡੇ ਮਹਾਨ ਗੁਰੂ ਦੇ ਸਤਿਕਾਰ ਨੂੰ ਬਚਾਉਣ ਲਈ ਸਭ ਕੁਝ ਦਾਅ ‘ਤੇ ਲਗਾ ਦਿੱਤਾ ਹੈ। ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਸਾਰੇ ਪੀੜਤਾਂ ਨੂੰ ਨੌਕਰੀਆਂ ਦਿੱਤੀਆਂ ਜਾਣ।

ਨਵਜੋਤ ਸਿੰਘ ਸਿੱਧੂ ਬੀਤੇ ਦਿਨ ਬਹਿਬਲ ਕਲਾਂ ਪਹੁੰਚੇ ਸਨ। ਉਨ੍ਹਾਂ ਧਰਨੇ ‘ਤੇ ਬੈਠੇ ਮ੍ਰਿਤਕ ਕ੍ਰਿਸ਼ਨ ਭਗਵਾਨ ਦੇ ਬੇਟੇ ਸੁਖਰਾਜ ਸਿੰਘ ਨਾਲ ਮੁਲਾਕਾਤ ਕੀਤੀ। ਬਹਿਬਲ ਖੁਰਦ ਦੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਸਰਾਵਾਂ ਦੇ ਗੁਰਜੀਤ ਸਿੰਘ ਦੀ ਮੌਤ ਨੂੰ ਛੇ ਸਾਲ ਹੋ ਗਏ ਹਨ। ਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਅਤੇ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਛੇ ਸਾਲ ਬੀਤਣ ਤੋਂ ਬਾਅਦ ਇਨਸਾਫ ਨਾ ਮਿਲਣ ਦੇ ਵਿਰੋਧ ਵਿਚ ਬਹਿਬਲ ਕਲਾਂ ਦੇ ਉਸੇ ਥਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

 

LEAVE A REPLY

Please enter your comment!
Please enter your name here