ਜਲ੍ਹਿਆਂਵਾਲਾ ਬਾਗ ਦੀ ਮੁਰੰਮਤ ਨੂੰ ਲੈ ਕੇ ਲੋਕਾਂ ‘ਚ ਰੋਸ ਦੀ ਭਾਵਨਾ ਵੱਧਦੀ ਜਾ ਰਹੀ ਹੈ। ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਦੇ ਖਦਸ਼ੇ ਕਾਰਨ ਪੁਲਿਸ ਨੇ ਇਥੇ ਧਾਰਾ -144 ਲਾਗੂ ਕਰ ਦਿੱਤੀ ਹੈ। ਜਲ੍ਹਿਆਂਵਾਲਾ ਬਾਗ ਤੇ ਇਸ ਦੇ ਆਸ-ਪਾਸ ਧਰਨੇ-ਮੁਜ਼ਾਹਰਿਆਂ ‘ਤੇ ਪਾਬੰਦੀ ਰਹੇਗੀ।
ਕੇਂਦਰ ਸਰਕਾਰ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਇਸ ਬਾਗ ਦਾ ਨਵੀਨੀਕਰਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਅਗਸਤ ਨੂੰ ਬਾਗ ਦਾ ਵਰਚੁਅਲ ਉਦਘਾਟਨ ਵੀ ਕੀਤਾ। ਜਿੱਥੇ ਕੁੱਝ ਲੋਕ ਇਸ ਕਾਰਜ ਦੀ ਪ੍ਰਸ਼ੰਸਾ ਕਰ ਰਹੇ ਹਨ, ਉੱਥੇ ਕੁੱਝ ਇਸ ਨੂੰ ਸ਼ਹੀਦਾਂ ਦਾ ਅਪਮਾਨ ਕਰ ਰਹੇ ਹਨ।
ਇਸ ਨਵੀਨੀਕਰਨ ਨੂੰ ਲੈ ਕੇ ਜ਼ਿਆਦਾਤਰ ਲੋਕਾਂ ਵਿੱਚ ਰੋਸ ਦੀ ਭਾਵਨਾ ਹੈ ਅਤੇ ਉਹ ਜਨਤਕ ਰੈਲੀਆਂ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਕਾਰਨ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।