ਪੰਜਾਬ ਸਰਕਾਰ ਵਲੋਂ ਲਗਾਤਾਰ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਜਿੱਥੇ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ਿਕੰਜਾ ਕਸਿਆ ਜਾ ਰਿਹਾ ਹੈ ਉੱਥੇ ਹੀ ਪੰਜਾਬ ਪੁਲਿਸ ਵੱਲੋਂ ਅਚਨਚੇਤ ਸਰਚ ਬਿਆਨ ਵੀ ਚਲਾਏ ਜਾ ਰਹੇ ਹਨ।
ਇਸ ਆਪਰੇਸ਼ਨ ਤਹਿਤ ਬਠਿੰਡਾ ਦੀ ਨਸ਼ਿਆਂ ਦੇ ਮਾਮਲੇ ਵਿੱਚ ਬਦਨਾਮ ਬਸਤੀ ਪੀੜ ਤਲਾਬ ਵਿਖੇ ਅੱਜ ਪੁਲਿਸ ਵੱਲੋਂ ਵੱਡੀ ਪੱਧਰ ‘ਤੇ ਸਰਚ ਅਭਿਯਾਨ ਚਲਾਇਆ ਗਿਆ। ਇਹ ਸਰਚ ਬਿਆਨ ਐਸਪੀ ਸਿਟੀ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਚਲਾਇਆ ਗਿਆ।
ਇਸ ਮੌਕੇ ਪੁਲਿਸ ਵੱਲੋਂ ਕਿਸੇ ਸਮੇਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਰਹੇ ਲੋਕਾਂ ਦੇ ਘਰਾਂ ਦੀ ਸਰਚ ਕੀਤੀ ਗਈ ਅਤੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਅਤੇ ਸ਼ੱਕੀ ਸਮਾਨ ਦੇ ਨਾਲ ਵਾਹਨ ਵੀ ਹਿਰਾਸਤ ਵਿੱਚ ਲਏ ਗਏ ਹਨ।
ਪੁਲਿਸ ਵੱਲੋਂ ਇਹ ਸਰਚ ਅਭਿਯਾਨ ਇੰਨੀ ਡੂੰਘਾਈ ਨਾਲ ਚਲਾਇਆ ਗਿਆ ਕਿ ਘਰ ਦੇ ਸਮਾਨ ਤੇ ਨਾਲ ਨਾਲ ਤੂੜੀ ਵਾਲੇ ਕਮਰੇ ਤੱਕ ਫਰੋਲੇ ਗਏ।
ਇਸ ਮੌਕੇ ਕਿਸੇ ਸਮੇਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਰਹੇ ਲੋਕਾਂ ਤੋਂ ਪੁੱਛ ਗਿੱਛ ਕੀਤੀ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਉਹਨਾਂ ਵੱਲੋਂ ਵੱਡੀ ਪੱਧਰ ‘ਤੇ ਅਜਿਹੇ ਸਰਚ ਅਭਿਯਾਨ ਚਲਾਏ ਜਾ ਰਹੇ ਹਨ ਪਰ ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ।
ਜਿੱਥੇ ਵੀ ਕੋਈ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਫੜ ਕੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਜਿਹੇ ਵਿਅਕਤੀਆਂ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ।