ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ Channi ਸਰਕਾਰ ਨੇ ਲਿਆ ਵੱਡਾ ਫ਼ੈਸਲਾ!

0
92

ਪੰਜਾਬ ‘ਚ ਨਾਜਾਇਜ਼ ਤਰੀਕੇ ਨਾਲ ਰੇਤ ਮਾਈਨਿੰਗ ਦਾ ਸਿਲਸਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਕਿਹਾ ਹੈ ਕਿ ਜੋਂ ਵਿਅਕਤੀ ਰੇਤ ਮਾਈਨਿੰਗ ਦੀ ਵੀਡੀਓ ਬਣਾ ਕੇ ਦੇਵੇਗਾ ਜਾਂ ਹੋਰ ਵੀ ਕਿਸੇ ਤਰ੍ਹਾਂ ਦਾ ਸਬੂਤ ਦੇ ਕੇ ਸੂਬਾ ਸਰਕਾਰ ਦੇ ਅਫ਼ਸਰਾਂ ਤੱਕ ਜਾਣਕਾਰੀ ਮੁਹੱਈਆ ਕਰਵਾਏਗਾ। ਉਸ ਨੂੰ ਪੰਜਾਬ ਸਰਕਾਰ 25 ਹਜ਼ਾਰ ਰੁਪਏ ਇਨਾਮ ਵਜੋਂ ਦੇਵੇਗੀ।

ਜਿੱਤ ਤੇ ਘਰ ਵਾਪਸੀ ਦੇ ਐਲਾਨ ਤੋਂ ਬਾਅਦ ਫਿਰ ਸਜੀ ਸਿੰਘੂ ਦੀ ਸਟੇਜ, ਗਦ ਗਦ ਕਰ ਉੱਠੇ ਕਿਸਾਨ, ਦੇਖੋ Live। On Air

ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਅੰਤਿਮ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡਿਪਟੀ ਕਮਿਸ਼ਨਰ ਵਲੋਂ ਤੈਅ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਹ ਵੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਦੀ ਮੰਗ ਕਰਦੀ ਹੈ ਤਾਂ ਉਸਨੂੰ ਇਹ ਮਾਈਨਿੰਗ ਵਾਲੇ ਸਥਾਨਾਂ ਤੋਂ ਹੀ ਮੁਫਤ ਉਪਲਬਧ ਕਰਵਾਈ ਜਾਵੇ। ਚੰਨੀ ਨੇ ਕਿਹਾ ਕਿ ਰੇਤ ਦੀ ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ ਟਰੱਕਾਂ ਤੋਂ 5.50 ਪ੍ਰਤੀ ਕਿਊਬਿਕ ਫੁੱਟ ਚਾਰਜ ਕੀਤਾ ਜਾਵੇ।

“ਜਿੱਤ ਦੀ ਖੁਸ਼ੀ ਵੀ ਤੇ ਸ਼ਹੀਦ ਕਿਸਾਨਾਂ ਦਾ ਦਰਦ ਵੀ”, ਅੰਦੋਲਨ ਦਾ ਹਿੱਸਾ ਬਣੀ ਮਾਤਾ ਨੇ ਕੀਤੇ ਦੁੱਖ ਸੁੱਖ ਸਾਂਝੇ

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ ’ਤੇ ਵੀ ਜ਼ੋਰ ਦਿੱਤਾ। ਸਿਵਲ ਅਤੇ ਪੁਲਸ ਪ੍ਰਸ਼ਾਸਨ ਦਰਮਿਆਨ ਤਾਲਮੇਲ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਹ ਰੇਤ ਦੀ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਦ੍ਰਿੜ ਸੰਕਲਪ ਹਨ।

LEAVE A REPLY

Please enter your comment!
Please enter your name here