Nabha (Tarun Mehta)
ਕਿਸਾਨਾਂ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਥਾਂ-ਥਾਂ ‘ਤੇ ਧਰਨੇ ਲਗਾਏ ਜਾ ਰਹੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਇਸ ਲਈ ਕਿਸਾਨਾਂ ਵੱਲੋਂ ਵੀ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਕੇਂਦਰ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਇਸੇ ਸੰਬੰਧ ‘ਚ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਅੱਜ ਨਾਭਾ ਵਿਖੇ ਮੋਦੀ, ਅਮਿਤ ਸਾ਼ਹ ਤੇ ਯੋਗੀ ਦੇ ਪੁਤਲੇ ਪਿੰਡ- ਪਿੰਡ ਪੱਧਰ ਤੇ ਫੁੱਕੇ ਗਏ। ਇਸ ਮੌਕੇ BKU ਏਕਤਾ ਉਗਰਾਹਾਂ ਬਲਾਕ ਨਾਭਾ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੱਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਸਾਨ ਬੀਬੀਆਂ ਨੇ ਕਿਹਾ ਕਿ ਮੋਦੀ ਸਰਕਾਰ ਜਿੱਥੇ ਮਰਜ਼ੀ ਭੱਜ ਲਵੇਂ ਅਸੀਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਾਂ ਕੇ ਰਹਾਂਗੀਆਂ।