ਨਿਊਜ਼ੀਲੈਂਡ ‘ਚ ਇਸ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਫਾਈਜ਼ਰ ਲਗਾਉਣ ਦੀ ਮਿਲੀ ਮਨਜ਼ੂਰੀ

0
38

ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੀ ਦਹਿਸ਼ਤ ਵਿਚਕਾਰ ਨਿਊਜ਼ੀਲੈਂਡ ਵਿੱਚ 5-11 ਸਾਲ ਦੀ ਉਮਰ ਦੇ ਬੱਚਿਆਂ ਨੂੰ ਹੁਣ ਕੋਰੋਨਾ ਵੈਕਸੀਨ ਫਾਈਜ਼ਰ ਦੀ ਖੁਰਾਕ ਦਿੱਤੀ ਜਾਵੇਗੀ। ਇਸ ਲਈ ਇੱਥੋਂ ਦੇ ਹੈਲਥ ਰੈਗੂਲੇਟਰ ਮੇਡਸੇਫ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ। ਬੱਚਿਆਂ ਨੂੰ 21 ਦਿਨਾਂ ਦੇ ਅੰਤਰਾਲ ‘ਤੇ ਇਸ ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਜੇਕਰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਅਗਲੇ ਸਾਲ ਜਨਵਰੀ 2022 ਦੇ ਅੰਤ ਤੱਕ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ।

Himanshi khurana ਨੇ ਕੀਤੀਆਂ ਦਿਲ ਦੀਆਂ ਗੱਲਾਂ,ਸੁਣੋ ਵੱਖ ਵੱਖ ਦੇਸ਼ਾਂ ‘ਚ ਕਿਉਂ ਰਹਿੰਦੇ ਨੇ ਪਰਿਵਾਰਕ ਮੈਬਰ

ਇਸ ਤੋਂ ਇਲਾਵਾ ਆਸਟ੍ਰੇਲੀਆ ਨੇ ਵੀ ਇਸੇ ਮਹੀਨੇ 5-11 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਇਜਾਜ਼ਤ ਦਿੱਤੀ ਹੈ। ਆਸਟ੍ਰੇਲੀਆਈ ਡਰੱਗ ਰੈਗੂਲੇਟਰਾਂ ਨੇ ਦੇਸ਼ ਦੇ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ ਆਸਟ੍ਰੇਲੀਆ ਦੇ ਸਿਹਤ ਮੰਤਰੀ ਨੇ ਕਿਹਾ ਹੈ ਕਿ ਇਹ ਪ੍ਰਕਿਰਿਆ 10 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਆਸਟ੍ਰੇਲੀਆ ਦੇ ਸਿਹਤ ਮੰਤਰੀ ਗ੍ਰੇਗ ਹੰਟ ਨੇ ਬੱਚਿਆਂ ਦੇ ਟੀਕੇ ਬਾਰੇ ਕਿਹਾ ਕਿ ਉਨ੍ਹਾਂ ਨੇ ਪੂਰੀ ਸਾਵਧਾਨੀ ਨਾਲ ਇਸ ਦੀ ਜਾਂਚ ਕੀਤੀ ਹੈ ਅਤੇ ਬੱਚਿਆਂ ਲਈ ਫਾਈਜ਼ਰ ਦੀ ਕੋਰੋਨਾ ਵੈਕਸੀਨ ਨੂੰ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਦੱਸਿਆ ਹੈ।

Babbu Maan ਦੀ ਪੱਤਰਕਾਰਾਂ ਨਾਲ ਮਸਤੀ, ਸਾਰੇ ਹੱਸ ਹੱਸ ਹੋ ਗਏ ਦੂਹਰੇ

ਇਸ ਦੇ ਨਾਲ ਹੀ ਬ੍ਰਿਟੇਨ ‘ਚ ਸੋਮਵਾਰ ਤੋਂ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬ੍ਰਿਟੇਨ ਦੇ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਹ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ ਵਿੱਚੋਂ ਇੱਕ ਹੈ। ।

LEAVE A REPLY

Please enter your comment!
Please enter your name here