ਨਿਊਯਾਰਕ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ‘ਚ ਅੱਗ ਲੱਗਣ ਨਾਲ 19 ਲੋਕਾਂ ਦੀ ਹੋਈ ਮੌਤ

0
62

ਨਿਊਯਾਰਕ ਸਿਟੀ ਵਿੱਚ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਪੁਸ਼ਟੀ ਕੀਤੀ ਹੈ। ਇੱਕ ਰਿਪੋਰਟ ਅਨੁਸਾਰ ਇਸ ਹਾਦਸੇ ‘ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 9 ਬੱਚੇ ਵੀ ਸ਼ਾਮਲ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ ਇਸ ਦੀ ਜਾਂਚ ਜਾਰੀ ਹੈ। ਇਸ ਘਟਨਾ ਨੂੰ ਨਿਊਯਾਰਕ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਸੀਐਨਐਨ ਦੀ ਰਿਪੋਰਟ ਅਨੁਸਾਰ ਘਟਨਾ ਵਾਲੀ ਥਾਂ ‘ਤੇ ਪਹੁੰਚੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਨਿਊਯਾਰਕ ਸਿਟੀ ਲਈ ਇਹ ਬਹੁਤ ਹੀ ਭਿਆਨਕ ਅਤੇ ਦੁਖਦਾਈ ਪਲ ਹੈ। ਅੱਗ ਦੀ ਇਹ ਘਟਨਾ ਇਸ ਸ਼ਹਿਰ ਨੂੰ ਪਰੇਸ਼ਾਨ ਕਰਦੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਅੱਗ ਨਾਲ ਵੱਡੀ ਗਿਣਤੀ ਵਿੱਚ ਲੋਕ ਝੁਲਸ ਗਏ। 32 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 32 ਲੋਕਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭੇਜਿਆ ਗਿਆ।

ਇਹ ਅੱਗ ਬਰੌਂਕਸ ਚਿੜੀਆਘਰ ਦੇ ਪੱਛਮ ਵਿੱਚ 19 ਮੰਜ਼ਿਲਾ ਇਮਾਰਤ ਵਿੱਚ ਲੱਗੀ। ਅੱਗ ਸਵੇਰੇ 11 ਵਜੇ ਦੇ ਕਰੀਬ ਅਪਾਰਟਮੈਂਟ ਦੀ ਦੂਜੀ ਅਤੇ ਤੀਜੀ ਮੰਜ਼ਿਲ ਤੋਂ ਫੈਲਣ ਲੱਗੀ। ਮੇਅਰ ਨੇ ਕਿਹਾ ਕਿ ਇਸ ਅੱਗ ਨੂੰ ਨਿਊਯਾਰਕ ਵਿੱਚ ਸਭ ਤੋਂ ਭਿਆਨਕ ਹਾਦਸਿਆਂ ਵਿੱਚ ਗਿਿਣਆ ਜਾਵੇਗਾ। ਇਹ ਦੇਸ਼ ਦੀਆਂ ਸਭ ਤੋਂ ਭੈੜੀਆਂ ਘਟਨਾਵਾਂ ਵਿੱਚੋਂ ਇੱਕ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 200 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅੱਗ ਨਾਲ ਘਿਰੇ ਲੋਕ ਮਦਦ ਲਈ ਹੱਥ ਹਿਲਾਉਂਦੇ ਰਹੇ। ਉਹ ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਏ।

ਅੱਗ ਇੰਨੀ ਜ਼ਬਰਦਸਤ ਸੀ ਕਿ ਕੁਝ ਹੀ ਸਕਿੰਟਾਂ ਵਿੱਚ ਇਹ ਦੂਜੀ ਤੋਂ ਤੀਜੀ ਮੰਜ਼ਿਲ ਤੱਕ ਪਹੁੰਚ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here