ਨਿਊਯਾਰਕ: ਨਿਊਯਾਰਕ (Buffalo) ਸਥਿਤ ਸੁਪਰਮਾਰਕੀਟ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਦੌਰਾਨ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਕਰੀਬ 2.30 ਵਜੇ ਕਵਚ ਪਹਿਨੇ ਇਕ ਵਿਅਕਤੀ ਅੰਦਰ ਦਾਖ਼ਲ ਹੋਇਆ। ਜਿੱਥੇ ਉਸ ਨੇ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ, ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ।
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਗੋਲੀਬਾਰੀ ਦੀ ਘਟਨਾ ਨੂੰ ਨਸਲਵਾਦ ਤੋਂ ਪ੍ਰੇਰਿਤ ਹਿੰਸਕ ਘਟਨਾ ਦੱਸਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ।