ਲਗਾਤਾਰ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਪਟਿਆਲਾ ‘ਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਪ੍ਰਸਾਸ਼ਨ ਦੇ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ, ਪਟਿਆਲਾ ਦੇ ਨਾਲ ਲੱਗਦੇ ਦਰਿਆ ਅਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਪਾਣੀ ਵਧਣ ਦਾ ਮੁੱਖ ਕਾਰਨ ਲਗਾਤਾਰ ਹੋ ਰਹੀ ਬਰਸਾਤ ਹੈ।
ਉਥੇ ਹੀ ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਨੇ ਅਲਰਟ ਜ਼ਾਰੀ ਕਰ ਦਿੱਤਾ ਹੈ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਭੋਜਨ, ਬਚਾਅ ਅਤੇ ਮੈਡੀਕਲ ਸਪਲਾਈ ਦੇ ਹੋਰ ਪ੍ਰਬੰਧ ਕਰਨ ਲਈ ਕਿਹਾ ਹੈ।
ਖ਼ਬਰਾਂ ਦੀ ਮੰਨੀਏ ਤਾਂ ਬਦੀ ਨਦੀ ਨੇ 2019 ਵਿੱਚ ਗੋਪਾਲ ਕਲੋਨੀ ਨੂੰ ਪ੍ਰਭਾਵਿਤ ਕੀਤਾ ਸੀ, ਜਿਸ ਤੋਂ ਬਾਅਦ ਨਿਵਾਸੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਲਿਜਾਣਾ ਪਿਆ ਸੀ। ਬਦੀ ਨਦੀ ਇੱਕ ਮੌਸਮੀ ਡਰੇਨ ਹੈ ਜੋ ਫਤਹਿਗੜ੍ਹ ਸਾਹਿਬ ਦੇ ਜਲਗਾਹ ਖੇਤਰ ਵਿੱਚੋਂ ਨਿਕਲਦੀ ਹੈ।