ਪਠਾਨਕੋਟ ‘ਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਰਣਜੀਤ ਸਾਗਰ ਡੈਮ ਵਿੱਚ ਫੌਜ ਦਾ ਹੈਲੀਕਾਪਟਰ ਕਰੈਸ਼ ਹੋ ਗਿਆ। ਫਿਲਹਾਲ ਇਸ ਦੌਰਾਨ ਕਿਸੇ ਦੇ ਹਤਾਹਤ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਫੌਜ ਦੇ ਤਿੰਨਾਂ ਜਵਾਨ ਸੁਰੱਖਿਅਤ ਹਨ ਅਤੇ ਬਚਾਵ ਕਾਰਜ ਜਾਰੀ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਵਿੱਚ ਭਾਰਤੀ ਫੌਜ ਦਾ ਇੱਕ ਹੈਲੀਕਾਪਟਰ ਅਚਾਨਕ ਕਰੈਸ਼ ਹੋ ਗਿਆ। ਹਾਦਸੇ ਦੀ ਸੂਚਨਾ ‘ਤੇ ਬਚਾਅ ਟੀਮ ਮੌਕੇ’ ਤੇ ਪਹੁੰਚ ਗਈ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਪਤਾ ਲੱਗਿਆ ਹੈ ਕਿ ਇੱਕ ਹੈਲੀਕਾਪਟਰ ਉੱਥੇ ਹਾਦਸਾਗ੍ਰਸਤ ਹੋ ਗਿਆ ਹੈ।