ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ।

ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਸੈਂਬਲੀ ਭੰਗ ਕਰਨ ਦੀ ਰਾਸ਼ਟਰਪਤੀ ਨੂੰ ਸਿਫਾਰਸ਼ ਕੀਤੀ। ਕੌਮ ਦੇ ਨਾਮ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਜਨਤਾ ਨੂੰ ਮੁਬਾਰਕਬਾਦ ਦਿੰਦੇ ਹਨ ਕਿ ਦੇਸ਼ ਖ਼ਿਲਾਫ਼ ਸਾਜ਼ਿਸ਼ ਨਾਕਾਮ ਹੋ ਗਈ ਹੈ। ਉਨ੍ਹਾਂ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਦੇਸ਼ ਵਾਸੀ ਫ਼ੈਸਲਾ ਕਰਨ ਕਿ ਸਹੀ ਕੌਣ ਹੈ।

ਪਾਕਿਸਤਾਨ ‘ਚ ਇਨ੍ਹੀਂ ਦਿਨੀਂ ਸਿਆਸਤ ਗਰਮਾਈ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ ਅੱਜ ਵੋਟਿੰਗ ਹੋਣੀ ਸੀ ਪਰ ਸਪੀਕਰ ਨੇ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਅਤੇ ਪਾਕਿਸਤਾਨ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਕਈ ਸੰਸਦ ਮੈਂਬਰ ਇਮਰਾਨ ਦਾ ਸਾਥ ਛੱਡ ਗਏ ਸਨ ਜਦਕਿ ਦੋ ਭਾਈਵਾਲ ਪਾਰਟੀਆਂ ਨੇ ਹਮਾਇਤ ਵਾਪਸ ਲੈਂਦਿਆਂ ਵਿਰੋਧੀ ਧਿਰ ਨਾਲ ਹੱਥ ਮਿਲਾ ਲਏ ਸਨ।

ਇਮਰਾਨ ਨੂੰ ਸਰਕਾਰ ਬਚਾਉਣ ਲਈ 342 ’ਚੋਂ 172 ਵੋਟਾਂ ਦੀ ਲੋੜ ਸੀ ਜਦਕਿ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ 175 ਮੈਂਬਰਾਂ ਦੀ ਹਮਾਇਤ ਹਾਸਲ ਹੈ ਅਤੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਮਰਾਨ ਨੇ ਅਸਤੀਫ਼ਾ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਹ ‘ਆਖਰੀ ਗੇਂਦ ਤੱਕ ਲੜਨਗੇ।’

ਹੁਣ ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ। ਸਪੀਕਰ ਨੇ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਅਤੇ ਪਾਕਿਸਤਾਨ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।

LEAVE A REPLY

Please enter your comment!
Please enter your name here