ਪਾਕਿਸਤਾਨ ‘ਚ ਇੱਕ ਸਿੱਖ ਦਾ ਗਾਇਬ ਹੋਣਾ ਮੰਦਭਾਗਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

0
128

ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ।

ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ੁੰਮੇਵਾਰ ਹੁੰਦੀ ਹੈ। ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈ ਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।

LEAVE A REPLY

Please enter your comment!
Please enter your name here