ਸ਼ਾਹਬਾਜ਼ ਸ਼ਰੀਫ ਬਿਨਾਂ ਕਿਸੇ ਵਿਰੋਧ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣੇ ਗਏ, ਇਮਰਾਨ ਖ਼ਾਨ ਦੀ ਪਾਰਟੀ ਨੇ ਚੋਣ ਦਾ ਬਾਈਕਾਟ ਕੀਤਾ। ਸ਼ਾਹਬਾਜ਼ ਸ਼ਰੀਫ ਨੈਸ਼ਨਲ ਅਸੈਂਬਲੀ ‘ਚ ਪੀਐੱਮ ਚੁਣੇ ਗਏ ਹਨ। ਇਮਰਾਨ ਖ਼ਾਨ ਨੂੰ ਸੱਤਾ ਤੋਂ ਬੇਦਖ਼ਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਮੰਨੇ ਜਾ ਰਹੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਇਕ ਕੱਟੜ ਯਥਾਰਥਵਾਦੀ ਹਨ
ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੀ ਪਾਰਟੀ ਪੀਐੱਮਐੱਲ-ਐੱਨ ਖਾਸਕਰ ਇਸਦੇ ਸੁਪਰੀਮੋ ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਦਿੱਤੀ ਹੈ। ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਇੰਚਾਰਜ- ਆਸਿਫ ਅਲੀ ਜ਼ਰਦਾਰੀ ਨੇ ਵਿਰੋਧੀ ਧਿਰਾਂ ਦੀ ਸਾਂਝੀ ਬੈਠਕ ‘ਚ ਪਾਕਿ ਪੀਐੱਮ ਲਈ ਸ਼ਾਹਬਾਜ਼ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।