ਪੀਐੱਮ ਮੋਦੀ ਨੇ ਸਿੱਖ ਜੱਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨਾਲ ਕੀਤੀ ਮੁਲਾਕਾਤ

0
76

ਅੱਜ ਸਿੱਖ ਭਾਈਚਾਰੇ ਦੇ ਅਹਿਮ ਵਿਅਕਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਦੀ ਗੱਲ ਗੰਭੀਰਤਾ ਨਾਲ ਸੁਣੀ। ਮੋਦੀ ਨਾਲ ਮੁਲਾਕਾਤ ਕਰਨ ਵਾਲੇ ਸਿੱਖ ਭਾਈਚਾਰੇ ਦੇ ਲੋਕਾਂ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ਸੇਵਾਪੰਥੀ, ਯਮੁਨਾ ਨਗਰ ਦੇ ਮਹੰਤ ਕਰਮਜੀਤ ਸਿੰਘ, ਕਰਨਾਲ ‘ਚ ਡੇਰਾ ਬਾਬਾ ਜੰਗ ਸਿੰਘ ਦੇ ਬਾਬਾ ਜੋਗਾ ਸਿੰਘ ਅਤੇ ਅੰਮ੍ਰਿਤਸਰ ‘ਚ ਮੁਖੀ ਡੇਰਾ ਬਾਬਾ ਤਾਰ ਸਿੰਘ ਵਾ ਦੇ ਸੰਤ ਬਾਬਾ ਮੇਜਰ ਸਿੰਘ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ‘ਚ ਕਾਰ ਸੇਵਾ ਦੇ ਜੱਥੇਦਾਰ ਬਾਬਾ ਸਾਹਿਬ ਸਿੰਘ, ਭੇਨੀ ਸਾਹਿਬ ਦੇ ਸੁਰਿੰਦਰ ਸਿੰਘ ਨਾਮਧਾਰੀ ਦਰਬਾਰ, ਸ਼੍ਰੋਮਣੀ ਅਕਾਲੀ ਬੁੱਧ ਦਲ ਦੇ ਬਾਬਾ ਜੱਸਾ ਸਿੰਘ, ਦਮਦਾਮੀ ਟਕਸਾਲ ਦੇ ਹਰਭਜਨ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਵੀ ਬੈਠਕ ‘ਚ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ 7 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਮੇਂ ਵਿੱਚ ਸਿੱਖ ਕੌਮ ਲਈ ਜਿੰਨਾ ਕੰਮ ਹੋਇਆ ਹੈ, ਓਨਾ ਪਹਿਲਾਂ ਕਦੇ ਨਹੀਂ ਹੋਇਆ। ਕਈ ਜੱਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਅੱਗੇ ਪੰਜ ਮੰਗਾਂ ਵੀ ਰੱਖੀਆਂ ਗਈਆਂ।

LEAVE A REPLY

Please enter your comment!
Please enter your name here