ਪੈਟਰੋਲੀਅਮ ਪਦਾਰਥਾਂ ਤੋਂ ਕੇਂਦਰ ਦੀ ਆਮਦਨ ‘ਚ ਹੋਇਆ ਵਾਧਾ, ਤੇਲ ਕੀਮਤਾਂ ‘ਚ ਹੋਏ ਵਾਧੇ ਦੀ ਹਰਪਾਲ ਚੀਮਾ ਨੇ ਕੀਤੀ ਆਲੋਚਨਾ

0
54

ਹਰਪਾਲ ਸਿੰਘ ਚੀਮਾ ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਹੋਏ ਵਾਧੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਮਹਿੰਗਾਈ ਨੇ ਹਰੇਕ ਵਰਗ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ।

ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਵਾਲ ਚੁੱਕਦਿਆਂ ਪੁੱਛਿਆ, ‘ਜਿਹੜੇ 2014 ’ਚ ਵੋਟਾਂ ਲੈਣ ਲਈ ਗੈਸ ਸਿਲੰਡਰ ਲੈ ਕੇ ਮਹਿੰਗਾਈ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ, ਉਹ ਹੁਣ ਕਿੱਥੇ ਹਨ? ਉਸ ਵੇਲੇ 410 ਰੁਪਏ ਵਾਲਾ ਗੈਸ ਸਿਲੰਡਰ ਜੇ ਮਹਿੰਗਾ ਸੀ ਤਾਂ ਹੁਣ 896 ਰੁਪਏ ’ਚ ਮਿਲਣ ਵਾਲੇ ਸਿਲੰਡਰ ਬਾਰੇ ਭਾਜਪਾ ਨੇਤਾ ਕਿਉਂ ਨਹੀਂ ਬੋਲਦੇ? ਕੀ ਭਾਜਪਾ ਵਾਲਿਆਂ ਨੂੰ ਪਤਾ ਨਹੀਂ ਲੱਗਿਆ ਕਿ ਦੋ ਦਿਨ ਪਹਿਲਾਂ ਗੈਸ ਸਿਲੰਡਰ ਸਿੱਧਾ 25 ਰੁਪਏ ਮਹਿੰਗਾ ਕਰ ਦਿੱਤਾ ਗਿਆ?

ਉਨ੍ਹਾਂ ਨੇ ਕਿਹਾ ਕਿ ਪਿਛਲੇ 7 ਸਾਲਾਂ ਦੌਰਾਨ ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ਤੋਂ 300 ਪ੍ਰਤੀਸ਼ਤ ਦੇ ਵਾਧੇ ਨਾਲ ਟੈਕਸ ਇਕੱਠਾ ਕਰ ਰਹੀ ਹੈ, ਅਜੇ ਵੀ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਰੁਕ ਨਹੀਂ ਰਿਹਾ। ਉਨ੍ਹਾਂ ਨੇ ਕਿਹਾ ਕਿ ਬੇਕਾਬੂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਲਈ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਮੁੱਖ ਜ਼ਿੰਮੇਵਾਰ ਹੈ, ਉੱਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਵੀ ਬਰਾਬਰ ਜ਼ਿੰਮੇਵਾਰ ਹੈ।ਪੰਜਾਬ ਸਰਕਾਰ ਨੇ ਵੀ ਮਹਿੰਗਾਈ ’ਤੇ ਤੇਲ ਛਿੜਕਣ ’ਚ ਕੋਈ ਕਸਰ ਨਹੀਂ ਛੱਡੀ। ਨਤੀਜੇ ਵਜੋਂ ਤੇਲ, ਘਿਉ, ਗੈਸ, ਦਾਲਾਂ ਸਮੇਤ ਹੋਰ ਘਰੇਲੂ ਵਸਤਾਂ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ।

LEAVE A REPLY

Please enter your comment!
Please enter your name here