ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਨਵੇਂ ਰੇਟ

0
24

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਮੁੰਬਈ ‘ਚ ਪੈਟਰੋਲ ਦੀ ਕੀਮਤ 117.57 ਰੁਪਏ ਅਤੇ ਡੀਜ਼ਲ ਦੀ ਕੀਮਤ 101.79 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ 84 ਪੈਸੇ ਅਤੇ 80 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ ਕ੍ਰਮਵਾਰ 112.19 ਰੁਪਏ ਅਤੇ 97.02 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕਣਗੇ। ਚੇਨਈ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 76 ਪੈਸੇ ਦੇ ਵਾਧੇ ਤੋਂ ਬਾਅਦ ਪ੍ਰਤੀ ਲੀਟਰ 108.21 ਰੁਪਏ ਅਤੇ 108.21 ਰੁਪਏ ਹੈ।  ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।

ਇਨ੍ਹਾਂ ਸੂਬਿਆਂ ‘ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ
ਦੱਸ ਦੇਈਏ ਕਿ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੀ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।

LEAVE A REPLY

Please enter your comment!
Please enter your name here