ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਇੱਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਿਸ ਨਾਲ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਕੁੱਲ ਵਾਧਾ 8 ਰੁਪਏ ਪ੍ਰਤੀ ਲੀਟਰ ਹੋ ਗਿਆ। ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 102.61 ਰੁਪਏ ਦੇ ਮੁਕਾਬਲੇ 103.41 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 94.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਵਾਧਾ ਪੂਰੇ ਦੇਸ਼ ਵਿੱਚ ਹੋਇਆ ਹੈ ਅਤੇ ਸਥਾਨਕ ਟੈਕਸਾਂ ਤੋਂ ਬਾਅਦ ਦਰਾਂ ਸੂਬੇ ਤੋਂ ਸੂਬੇ ‘ਚ ਵੱਖ-ਵੱਖ ਹੁੰਦੀਆਂ ਹਨ। 22 ਮਾਰਚ ਨੂੰ ਬਦਲਾਅ ਸ਼ੁਰੂ ਹੋਣ ਤੋਂ ਬਾਅਦ ਸਾਢੇ ਚਾਰ ਮਹੀਨਿਆਂ ਦੇ ਲੰਬੇ ਵਕਫੇ ਤੋਂ ਬਾਅਦ ਕੀਮਤਾਂ ਵਿੱਚ ਇਹ 11ਵੀਂ ਵਾਰ ਵਾਧਾ ਹੈ। ਕੁੱਲ ਮਿਲਾ ਕੇ ਪੈਟਰੋਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਵਧ ਗਈ ਹੈ।

ਚੇਨਈ ਤੇ ਕੋਲਕਾਤਾ ‘ਚ ਵੀ ਪੈਟਰੋਲ-ਡੀਜ਼ਲ ਮਹਿੰਗਾ ਹੁੰਦਾ ਜਾ ਰਿਹਾ ਹੈ। ਚੇਨਈ ‘ਚ ਅੱਜ ਪੈਟਰੋਲ-ਡੀਜ਼ਲ ਦੀ ਕੀਮਤ ‘ਚ 75-75 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਸ਼ਹਿਰ ‘ਚ ਪੈਟਰੋਲ ਦੇ ਨਵੇਂ ਭਾਅ 108.96 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੇ ਭਾਅ 99.04 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਉੱਥੇ ਹੀ ਦੂਸਰੇ ਪਾਸੇ ਕੋਲਕਾਤਾ ‘ਚ ਅੱਜ ਪੈਟਰੋਲ 84 ਪੈਸੇ ਤੇ ਡੀਜ਼ਲ 80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਕੋਲਕਾਤਾ ‘ਚ ਹੁਣ ਪੈਟਰੋਲ ਦਾ ਭਾਅ 113.03 ਤੇ ਡੀਜ਼ਲ ਦਾ ਭਾਅ 97.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਿਛਲੇ ਸਾਲ 4 ਨਵੰਬਰ ਤੋਂ ਈਂਧਨ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ 22 ਮਾਰਚ ਤੋਂ ਕੀਮਤਾਂ ‘ਚ ਬਦਲਾਅ ਹੋਣਾ ਸ਼ੁਰੂ ਹੋਇਆ।

ਕੌਮਾਂਤਰੀ ਬਾਜ਼ਾਰਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਤੇਜ਼ੀ ਦੇ ਮੱਦੇਨਜ਼ਰ ਕੀਮਤਾਂ ‘ਚ ਹੋਰ ਵਾਧਾ ਹੋਣਾ ਤੈਅ ਹੈ। ਇਸ ਨਾਲ ਹੋਰ ਵਸਤੂਆਂ ਦੀਆਂ ਕੀਮਤਾਂ ‘ਤੇ ਮਾੜਾ ਪ੍ਰਭਾਵ ਪਵੇਗਾ ਅਤੇ ਮਹਿੰਗਾਈ ਦਾ ਦਬਾਅ ਵਧੇਗਾ ਅਤੇ ਵਿਕਾਸ ਕਾਰਜਾਂ ‘ਤੇ ਅਸਰ ਪਵੇਗਾ।

LEAVE A REPLY

Please enter your comment!
Please enter your name here