ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ੍ਹ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫ਼ੇ ਦਾ ਕੇਸ ਭੇਜਿਆ ਜਾ ਸਕੇ।
ਮਾਨਸਾ ਤੋਂ “ਆਪ” ਪੰਜਾਬ ਪ੍ਰਧਾਨ ਭਗਵੰਤ ਮਾਨ LIVEਲੋਕਾਂ ਨੇ ਦੋ ਦਿਨਾਂ ਵਿੱਚ ਖਿੱਚ ਲਈ ਤਿਆਰੀ
ਇੱਕ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦੇ ਹੋਏੇ ਦੱਸਿਆ ਕਿ ਅੱਜ ਇੱਥੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਵਿੱਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 31 ਜਨਵਰੀ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ।
ਚੰਨੀ ਤੇ ਸਿੱਧੂ ਨੇ ਦੇਸ਼ ਵਿਰੋਧੀ ਤਾਕਤਾਂ ਦੀ ਸ਼ਹਿ ‘ਤੇ PM ਮੋਦੀ ਦੇ ਕਾਫ਼ਲੇ ਨੂੰ ਕੀਤਾ ਪ੍ਰਭਾਵਿਤ -ਭਾਜਪਾ ਆਗੂ
ਇਸ ਅਨੁਸਾਰ ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਫਰਵਰੀ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨਲਾਈਨ ਭੇਜਣ ਲਈ 15 ਫਰਵਰੀ ਨਿਰਧਾਰਿਤ ਕੀਤੀ ਗਈ ਹੈ। ਬੁਲਾਰੇ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿ ਦਿਆਰਥੀਆਂ ਦੇ ਕੇਸ ਭੇਜੇ ਗਏ ਹਨ।