ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਚੇਅਰਮੈਨ ਨੂੰ ਲਿਖੀ ਚਿੱਠੀ , ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦਖਲ ਦੇਣ ਦੀ ਕੀਤੀ ਮੰਗ

0
67

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਚੇਅਰਮੈਨ ਨੂੰ ਇਕ ਚਿੱਠੀ ਲਿਖੀ ਹੈ, ਜਿਸ ’ਚ ਉਨ੍ਹਾਂ ਨੇ 22 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਸਦਨ ਦੀ ਕਾਰਵਾਈ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਇਸ ਲਈ ਉਨ੍ਹਾਂ ਵੱਲੋਂ ਇਹ ਬੇਨਤੀ ਪਿਛਲੇ ਦੋ ਦਿਨਾਂ ’ਚ ਦੂਜੀ ਵਾਰ ਕੀਤੀ ਗਈ ਹੈ। ਚਿੱਠੀ ’ਚ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਪੈਦਾ ਹੋਈ ਅਸਾਧਾਰਨ ਸਥਿਤੀ ’ਤੇ ਵਿਚਾਰ-ਵਟਾਂਦਰਾ ਹੋਣਾ ਜਰੂਰੀ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਕਿਸਾਨਾਂ ਵੱਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦਿਆਂ ਦਿੱਲੀ ਦੀਆਂ ਸੜਕਾਂ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਵਾਰ-ਵਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਵੀਰ ਅਤੇ ਭੈਣਾਂ ਪਿਛਲੇ 6 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੌਰਾਨ 400 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਭਾਰਤ ਦੇ ਲੋਕਾਂ ਦੇ ਪ੍ਰਤੀਨਿਧੀ ਹੋਣ ਦੇ ਨਾਤੇ ਇਹ ਲਾਜ਼ਮੀ ਹੈ ਕਿ ਸਾਨੂੰ ਇਸ ਮਸਲੇ ’ਤੇ ਬਿਨਾਂ ਕਿਸੇ ਦੇਰੀ ਵਿਚਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਲਈ ਮੈਂ ਮਾਣਯੋਗ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਦੇ ਦਖਲ ਦੀ ਮੰਗ ਕਰਦਾ ਹਾਂ ਤਾਂ ਜੋ ਸਦਨ ’ਚ ਸਪੱਸ਼ਟ ਤੌਰ ’ਤੇ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ।

LEAVE A REPLY

Please enter your comment!
Please enter your name here