ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪੰਜਾਬ ਫੇਰੀ ਦੌਰਾਨ ਕੋਟਕਪੂਰਾ ਤੋਂ ਕਾਂਗਰਸ ਦੇ ਉਮੀਦਵਾਰ ਅਜੇਪਾਲ ਦੇ ਹੱਕ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਜਪਾ ’ਤੇ ਨਿਸ਼ਾਨੇ ਵਿੰਨ੍ਹੇ, ਉਥੇ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ’ਤੇ ਤੰਜ ਕੱਸੇ। ਉਨ੍ਹਾਂ ਕਿਹਾ ਕਿ 5 ਸਾਲਾ ਦੌਰਾਨ ਕੈਪਟਨ ਦੀ ਸਰਕਾਰ ’ਚ ਕੁਝ ਖਾਮੀਆਂ ਰਹੀਆਂ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਦਿੱਲੀ ਤੋਂ ਭਾਜਪਾ ਚਲਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ’ਚ ਬਹੁਤ ਕੁਝ ਕੀਤਾ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਬਿਜਲੀ ਦੇ ਬਿੱਲ ਵੀ ਮੁਆਫ਼ ਕੀਤੇ ਹਨ।
ਜਦੋਂ ਭਗਵੰਤ ਦੇ ਸ਼ਰਾਬ ਪੀਣ ਦੀ ਛਿੜੀ ਚਰਚਾ, ਦੇਖੋ ਬਜ਼ੁਰਗ ਬਾਬੇ ਕਿੰਝ ਹੋਏ ਬਾਗੋ ਬਾਗ਼
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੈਂ ਪੰਜਾਬੀਆਂ ਦੀਆਂ ਭਾਵਨਾਵਾਂ ਸਮਝ ਸਕਦੀ ਹਾਂ। ਪੰਜਾਬੀਆਂ ਦੀ ਖ਼ੁਦਾਰੀ ਅਤੇ ਮਿਹਨਤ ਕਰਨ ਦੀ ਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮੈਂ ਚੰਗੀ ਤਰ੍ਹਾਂ ਸਮਝ ਸਕਦੀ ਹਾਂ। ਕਿਸਾਨ ਅੰਦੋਲਨ ਅਤੇ ਲਖੀਮਪੁਰ ਖੀਰੀ ਦੇ ਕਾਂਡ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਅੰਦਰ ਸੇਵਾ ਦੀ ਭਾਵਨਾ ਵਾਰ-ਵਾਰ ਵੇਖੀ ਗਈ, ਇਹੀ ਕਿਸਾਨਾਂ ਦੀ ਪੰਜਾਬੀਅਤ ਹੈ। ਕਿੰਨੇ ਕਿਸਾਨ ਸ਼ਹੀਦ ਹੋਏ ਪਰ ਕਿਸਾਨ ਕਦੇ ਪਿੱਛੇ ਨਹੀਂ ਹਟੇ। ਤੁਸੀਂ ਕਦੇ ਵੀ ਕਿਸੇ ਦੇ ਸਾਹਮਣੇ ਨਹੀਂ ਝੁਕੇ। ਇਹੀ ਪੰਜਾਬੀਆਂ ਦੀ ਪੰਜਾਬੀਅਤ ਹੈ ਕਿ ਉਹ ਕਿਸੇ ਦੇ ਸਾਹਮਣੇ ਝੁਕਦੇ ਨਹੀਂ ਹਨ। ਮੈਂ ਲਖੀਮਪੁਰ ਖੀਰੀ ਗਈ, ਜਿੱਥੇ 6 ਕਿਸਾਨਾਂ ਨੂੰ ਕੁਚਲਿਆ ਗਿਆ, ਉਥੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀ ਤਾਂ ਬੇਹੱਦ ਦੁਖ਼ ਹੋਇਆ। ਵਿਧਵਾ ਔਰਤਾਂ ਵੀ ਨਹੀਂ ਝੁੱਕੀਆਂ ਅਤੇ ਹੱਕ ਦੀ ਲੜਾਈ ਲੜਦੀਆਂ ਰਹੀਆਂ ਹਨ। ਕਿਸਾਨਾਂ ਨੇ ਕਿੰਨਾ ਸੰਘਰਸ਼ ਕੀਤਾ ਪਰ ਭਾਜਪਾ ਦੀ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ।
“ਪਾਣੀ ਵਾਲੀਆਂ ਬੱਸਾਂ ਤੋਂ ਵੀ ਅੱਗੇ ਦੀ ਸਕੀਮ”, On Air ‘ਤੇ ਸੁਣੋ ਅਕਾਲੀ ਲੀਡਰ ਦਾ ਵੱਡਾ ਦਾਅਵਾ
‘ਆਪ’ ’ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਦੀ ਅਸਲੀਅਤ ਵੀ ਭਾਜਪਾ ਦੀ ਸਰਕਾਰ ਵਾਂਗ ਹੀ ਹੈ। ਜਿਵੇਂ ਗੁਜਰਾਤ ਦਾ ਮਾਡਲ ਸਿਰਫ਼ ਕਾਗਜ਼ਾਂ ’ਚ ਸੀ, ਉਸੇ ਤਰ੍ਹਾਂ ਹੀ ਦਿੱਲੀ ਸਰਕਾਰ ਦਾ ਮਾਡਲ ਵੀ ਸਿਰਫ਼ ਵਿਗਿਆਪਨਾਂ ’ਚ ਹੀ ਹੈ। ਦਿੱਲੀ ’ਚ ਸਿਹਤ ਦੇ ਨਾਂ ’ਤੇ ਜਾਂ ਫਿਰ ਸਕੂਲਾਂ ਬਾਰੇ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਇਕ ਵਾਰੀ ਦਿੱਲੀ ਆ ਕੇ ਵੇਖਣ ਕਿ ਦਿੱਲੀ ਦੇ ਲੋਕ ਕਿਵੇਂ ਜੀਅ ਰਹੇ ਹਨ। ਇਥੇ ਲੋਕਾਂ ਨੂੰ ਸੰਬੋਧਨ ਕਰਨ ਉਪਰੰਤ ਧੂਰੀ ਦੀਆਂ ਔਰਤਾਂ ਦੇ ਨਾਲ ਰੂ-ਬ-ਰੂ ਹੋਣ ਤੋਂ ਬਾਅਦ ਉਹ ਡੇਰਾਬੱਸੀ ਰੋਡ ਸ਼ੋਅ ਕਰਨਗੇ।