ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਅਦਾਲਤ ਨੇ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ ਮੁਹਾਲੀ ਦੇ ਮਾਜਰੀ ਬਲਾਕ ਦੇ ਪਿੰਡ ਅਲੀਪੁਰ ਵਿਚ 29 ਏਕੜ ਪੰਚਾਇਤੀ ਜ਼ਮੀਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਛੁਡਵਾਏ ਜਾਣ ਦੇ ਕੀਤੇ ਦਾਅਵੇ ਤੋਂ ਬਾਅਦ ਜ਼ਮੀਨ ਦੇ ਕਾਰਜਕਾਰੀ ਕੈਪਟਨ ਬਿਕਰਮਜੀਤ ਸਿੰਘ ਨੇ ਅਦਾਲਤ ਦਾ ਰੁੱਖ ਕਰ ਲਿਆ ਹੈ।
ਇਸ ਲਈ ਖਰੜ ਦੀ ਸਿਵਲ ਜੱਜ ਜੂਨੀਅਰ ਡਵੀਜ਼ਨ ਗੀਤਾ ਰਾਣੀ ਦੀ ਅਦਾਲਤ ਨੇ ਮੰਤਰੀ ਕੁਲਦੀਪ ਧਾਲੀਵਾਲ ਨੂੰ 25 ਜੁਲਾਈ 2022 ਨੂੰ ਸਵੇਰੇ 10 ਵਜੇ ਤਲਬ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਆਪਣਾ ਰਿਕਾਰਡ ਲੈ ਕੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਜਦੋਂ ਪੰਚਾਇਤ ਮੰਤਰੀ ਨੇ ਇਹ ਜ਼ਮੀਨ ਛੁਡਵਾਈ ਸੀ ਤਾਂ ਉਸ ਵੇਲੇ ਕੈਪਟਨ ਬਿਕਰਮਜੀਤ ਨੇ ਕਿਹਾ ਸੀ ਕਿ ਉਹਨਾਂ ਦਾ ਜ਼ਮੀਨ ਸਬੰਧੀ ਕੇਸ ਚੱਲ ਰਿਹਾ ਹੈ, ਮੰਤਰੀ ਧਾਲੀਵਾਲ ਵੱਲੋਂ ਕੀਤੀ ਕਾਰਵਾਈ ਗੈਰ ਕਾਨੂੰਨੀ ਹੈ।