ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨਿਆ ਗਾਂਧੀ ਨੂੰ ਮਿਲਣਗੇ। ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਨੂੰ ਲੈ ਕੇ ਇਸ ਬੈਠਕ ਨੂੰ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀ ਦੇ ਨਰਾਜ ਆਗੂ ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਦੇ ਕੁੱਝ ਦਿਨ ਬਾਅਦ ਹੀ ਸੋਨਿਆ ਅਤੇ ਕੈਪਟਨ ਅਮਰਿੰਦਰ ਦੇ ਵਿੱਚ ਹੋਣ ਵਾਲੀ ਬੈਠਕ ‘ਚ ਵਿਵਾਦ ਨਿੱਬੜਨ ਦੀ ਸੰਭਾਵਨਾ ਵੱਧ ਗਈ ਹੈ।
ਜਾਣਕਾਰੀ ਦੇ ਅਨੁਸਾਰ, ਕੈਪਟਨ ਸਵੇਰੇ 11 ਵਜੇ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਣਗੇ ਅਤੇ ਸੋਨੀਆ ਗਾਂਧੀ ਨਾਲ ਸ਼ਾਮ 3 ਤੋਂ 4 ਵਜੇ ਤੱਕ ਮੁਲਾਕਾਤ ਕਰਨਗੇ। ਇਸ ਬੈਠਕ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਮੌਜੂਦਗੀ ਨੂੰ ਲੈ ਕੇ ਸ਼ੰਕੇ ਕਾਇਮ ਹਨ।