ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਇੱਕ ਹਫਤੇ ਲਈ ਹੋਰ ਵਧੀ

0
65

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਚੱਲ ਰਹੀ ਹੈ ਪਰ ਹੁਣ ਇਸ ਹੜਤਾਲ ਦੇ ਸਮੇਂ ‘ਚ ਹੋਰ ਵਾਧਾ ਹੋ ਗਿਆ ਹੈ। ਹੁਣ ਇਹ ਹੜਤਾਲ ਸ਼ੁੱਕਰਵਾਰ ਤੱਕ ਜਾਰੀ ਰਹੇਗੀ। ਇਹ ਫੈਸਲਾ ਪੀਸੀਐਮਐਸ ਐਸੋਸੀਏਸ਼ਨ ਦੀ ਦੇਰ ਰਾਤ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਫੈਸਲੇ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਅਤੇ ਹੋਰ ਸੇਵਾਵਾਂ ਜਾਰੀ ਨਹੀਂ ਰਹਿਣਗੀਆਂ ਅਤੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਡਾਕਟਰਾਂ ਵੱਲੋਂ ਛੇਵੇਂ ਪੇਅ ਕਮਿਸ਼ਨ ਨੂੰ ਲੈ ਕੇ ਇਹ ਹੜਤਾਲ ਕੀਤੀ ਗਈ ਹੈ।ਇਸ ਸੰਬੰਧ ‘ਚ ਡਾਕਟਰਾਂ ਨੇ ਸੋਮਵਾਰ ਤੋਂ ਪੂਰੀ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਸੀ, ਪਰ ਸਿਹਤ ਮੰਤਰੀ ਨੇ ਉਨ੍ਹਾਂ ਤੋਂ ਸ਼ੁੱਕਰਵਾਰ ਤੱਕ ਦਾ ਸਮਾਂ ਮੰਗਿਆ ਹੈ। ਇਸ ਤੋਂ ਬਾਅਦ ਡਾਕਟਰਾਂ ਨੇ ਫੈਸਲਾ ਕੀਤਾ ਕਿ ਹੜਤਾਲ ਸ਼ੁੱਕਰਵਾਰ ਤੱਕ ਜਾਰੀ ਰਹੇਗੀ। ਓਪੀਡੀ ਸਰਵਿਸ, ਇਲੈਕਟਿਵ ਸਰਜਰੀ, ਵੀਡੀਓ ਕਾਨਫਰੰਸਿੰਗ, ਵੈਬਿਨਾਰ, ਯੂਡੀਆਈਡੀ ਕੈਂਪ, ਸਰਬੱਤ ਬੀਮਾ ਯੋਜਨਾ, ਵੀਆਈਪੀ ਡਿਊਟੀ, ਅਸਲਾ ਲਾਇਸੈਂਸ ਅਤੇ ਡਰਾਈਵਿੰਗ ਲਾਇਸੈਂਸ, ਡੋਪ ਟੈਸਟ ਸੇਵਾਵਾਂ ਦਾ ਬਾਈਕਾਟ ਕੀਤਾ ਜਾਵੇਗਾ।

ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਦਾ ਵਿਰੋਧ ਕਰ ਰਹੇ ਸਰਕਾਰੀ ਡਾਕਟਰਾਂ ਵੱਲੋਂ ਹੜਤਾਲ ਦੇ ਚੱਲਦਿਆਂ ਮਰੀਜ਼ਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਮਰੀਜ਼ਾਂ ਨੂੰ ਹੜਤਾਲ ਬਾਰੇ ਨਹੀਂ ਪਤਾ ਉਨ੍ਹਾਂ ਨੂੰ ਵਾਪਿਸ ਪਰਤਨਾ ਪੈ ਰਿਹਾ ਹੈ।ਮਰੀਜ਼ ਬਹੁਤ ਪ੍ਰੇਸ਼ਾਨ ਹੋ ਰਹੇ ਹਨ।

LEAVE A REPLY

Please enter your comment!
Please enter your name here