ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਸ ਅਨੁਸਾਰ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 37 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਢੀਂਡਸਾ 15 ਸੀਟਾਂ ’ਤੇ ਚੋਣ ਲੜਨਗੇ।
ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸੀਟਾਂ ਦੀ ਵੰਡ ਦਾ ਐਲਾਨ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਭਾਜਪਾ ਇਨ੍ਹਾਂ ਚੋਣਾਂ ਨੂੰ ਗੰਭੀਰਤਾ ਨਾਲ ਲੜੇਗੀ।
ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਅਗਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਕਰਨ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਮੁੜ ਵਿਕਾਸ ਦੀ ਪਟੜੀ ‘ਤੇ ਲਿਆਉਣਾ ਹੈ।