ਕੋਰੋਨਾ ਮਹਾਂਮਾਰੀ ਨੇ ਇੱਕ ਲੰਬੇ ਸਮੇਂ ਤੋਂ ਦੇਸ਼ ਅੰਦਰ ਆਪਣੇ ਪੈਰ ਪਸਾਰ ਰੱਖੇ ਹਨ। ਇਹ ਬਿਮਾਰੀ ਖ਼ਤਮ ਹੀ ਨਹੀਂ ਹੋ ਰਹੀ। ਇਸਦੇ ਨਾਲ ਹੀ ਪਿਛਲੇ ਕੁਝ ਮਹੀਨਿਆਂ ਤੋਂ ਕਈ ਤਰ੍ਹਾਂ ਦੀ ਫੰਗਸ ਨਾਂ ਦੀ ਬਿਮਾਰੀ ਵੀ ਸਾਹਮਣੇ ਆਈ ।ਜਿਸਨੇ ਕਈ ਲੋਕਾਂ ਦੀ ਜਾਨ ਲਈ। ਹੁਣ ਦੇਸ਼ ‘ਚ ਡੈਲਟਾ ਵੇਰੀਅੰਟ ਨੇ ਦਸਤਕ ਦਿੱਤੀ। ਜੋ ਕਿ ਵੱਡਿਆਂ ਤੋਂ ਲੈ ਕੇ ਬੱਚਿਆਂ ਤੱਕ ਲਈ ਖਤਰੇ ਦਾ ਨਿਸ਼ਾਨ ਬਣਿਆ ਹੋਇਆ ਹੈ।

ਪੰਜਾਬ ‘ਚ ਵੀ ਡੈਲਟਾ ਪਲੱਸ ਦੇ ਕਈ ਮਾਮਲੇ ਸਾਹਮਣੇ ਆ ਗਏ ਹਨ। ਸੂਬੇ ਵਿੱਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਡੈਲਟਾ ਪਲੱਸ, ਜੋ ਕੋਵਿਡ ਦਾ ਤੇਜ਼ੀ ਨਾਲ ਫੈਲਣ ਵਾਲਾ ਸਰੂਪ ਹੈ, ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਸਰਕਾਰੀ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ ,ਜਿਨਾਂ ਵਿੱਚੋਂ ਪਟਿਆਲਾ ਅਤੇ ਲੁਧਿਆਣਾ ਵਿੱਚ 1-1 ਮਾਮਲਾ ਰਿਪੋਰਟ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਾਇਰਸ ਦੇ ਇਸ ਸਰੂਪ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਲੈਬਾਟਰੀਆਂ ਵਿੱਚ ਡਾਟਾ ਪ੍ਰੋਸੈਸਿੰਗ ’ਚ ਲੱਗਦੇ ਸਮੇਂ ਨੂੰ ਬਚਾਉਣ ਦੇ ਉਦੇਸ਼ ਨਾਲ ਕੋਵਿਡ ਦੇ ਨਮੂਨਿਆਂ ’ਤੇ ਬਾਰ ਕੋਡ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੈਬਾਟਰੀਆਂ ਵਿੱਚ ਡਾਟਾ ਲੈਣ ਦੀ ਪ੍ਰਕਿਿਰਆ ਨੂੰ ਸਵੈਚਾਲਿਤ ਕੀਤਾ ਜਾ ਸਕੇ ਅਤੇ ਰਿਪੋਰਟ ਦਾ ਨਤੀਜਾ ਆਉਣ ਦੇ ਸਮੇਂ ਨੂੰ ਘਟਾਇਆ ਜਾ ਸਕੇ।

LEAVE A REPLY

Please enter your comment!
Please enter your name here