ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਬੀਤੇ ਦਿਨੀ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਇੰਦਰ ਚਾਹਲ ਨੇ ਪ੍ਰਾਪਤ ਕੀਤਾ। ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।
ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨ੍ਹਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਉਸ ਤੋਂ ਬਾਅਦ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ।