ਪੰਜਾਬ ਦੇ ਇੱਕ ਨੌਜਵਾਨ ਦੀ ਵਿਦੇਸ਼ ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।ਮਲਕੀਤ ਸਿੰਘ ਜੋ ਕਿ ਸਰਦਾਰ ਖਜਾਨ ਸਿੰਘ ਦਾ ਪੁੱਤਰ ਹੈ ਤੇ ਉਹ ਪਿੰਡ ਬਾਂਗੋਵਾਣੀ ਜ਼ਿਲ੍ਹਾਂ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਸਦੀ ਸਾਊਦੀ ਅਰਬ ‘ਚ ਐਕਸੀਡੈਂਟ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ 13 ਜਨਵਰੀ ਨੂੰ ਮ੍ਰਿਤਕ ਦੇ ਘਰ ਬੇਟੇ ਨੇ ਜਨਮ ਲਿਆ ਹੈ ਤੇ ਇਹ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋਣ ਕਰਕੇ ਆਪਣੇ ਬੇਟੇ ਦਾ ਮੂੰਹ ਵੀ ਨਹੀਂ ਦੇਖ ਸਕਿਆ।