ਪੰਜਾਬ ਦੇ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਝ ਦਿਨਾਂ ਪਹਿਲਾਂ ਕਿਸਾਨਾਂ ਨੂੰ ਮੂੰਗੀ ਦੀ ਫਸਲ ‘ਤੇ MSP ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਨੇ ਇਸ ‘ਤੇ ਮੋਹਰ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਆਪਣੀ ਏਜੰਸੀਆਂ ਨੂੰ ਮੂੰਗੀ ਦੀ ਖਰੀਦ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ।
ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੀ ਗਰੰਟੀ ਦਿੱਤੀ ਸੀ
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ…ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ
— Bhagwant Mann (@BhagwantMann) May 21, 2022