ਪਾਕਿਸਤਾਨ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਰੋਕ ਨਹੀਂ ਰਿਹਾ ਹੈ। ਪਾਕਿਸਤਾਨੀ ਦੇ ਡਰੋਨਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਘੁਸਪੈਠ ਕੀਤੀ ਹੈ। ਖੇਮਕਰਨ ਖੇਤਰ ਵਿੱਚ ਦੋ ਪਾਕਿਸਤਾਨੀ ਡਰੋਨ ਦੇਖੇ ਗਏ। ਅੱਜ ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਦੇਖੇ ਗਏ।
ਬੀਐਸਐਫ ਦੇ ਜਵਾਨਾਂ ਦੁਆਰਾ ਇੱਕ ਡਰੋਨ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਦੱਸਿਆ ਜਾਂਦਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਕਰੀਬ 50 ਰਾਊਂਡ ਫਾਇਰ ਕੀਤੇ। ਬੀਐਸਐਫ ਦੇ ਜਵਾਨਾਂ ਦੇ ਨਾਲ ਹੀ ਪੰਜਾਬ ਪੁਲਿਸ ਦੇ ਜਵਾਨ ਵੀ ਤਲਾਸ਼ੀ ਮੁਹਿੰਮ ਵਿੱਚ ਲੱਗੇ ਹੋਏ ਹਨ।
ਬੀਐਸਐਫ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਘੁਸਪੈਠ ਜਾਂ ਡਰੋਨ ਭੇਜਣ ਦੀ ਕੋਈ ਕਾਰਵਾਈ ਹੋ ਸਕਦੀ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ। ਸ਼ਨੀਵਾਰ ਸਵੇਰੇ ਦੋ ਡਰੋਨ ਰਾਜੋਕੇ ਪੋਸਟ ਦੇ ਕੋਲ ਸਰਹੱਦ ਪਾਰ ਤੋਂ ਭਾਰਤੀ ਪਾਸਿਓਂ ਦਾਖਲ ਹੁੰਦੇ ਵੇਖੇ ਗਏ। ਆਸਪਾਸ ਦੇ ਪਿੰਡ ਵਾਸੀ ਵੀ ਰਾਤ ਤੋਂ ਚੌਕਸ ਸੀ ਅਤੇ ਬੀਐਸਐਫ ਦੇ ਜਵਾਨਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ।
ਡਰੋਨ ਨਜ਼ਰ ਆਉਣ ‘ਤੇ ਬੀਐਫਐਫ ਦੇ ਜਵਾਨਾਂ ਨੇ ਦੋਵਾਂ ਪਾਕਿਸਤਾਨੀ ਡਰੋਨਾਂ ‘ਤੇ ਗੋਲੀਬਾਰੀ ਕੀਤੀ। ਦੱਸਿਆ ਦਾ ਰਿਹਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਲਗਪਗ 50 ਰਾਊਂਡ ਫਾਇਰ ਕੀਤੇ ਅਤੇ ਇਸ ਦੌਰਾਨ ਉਹ ਇੱਕ ਡਰੋਨ ਨਸ਼ਟ ਕਰਨ ‘ਚ ਸਫਲ ਹੋ ਗਏ। ਬੀਐਸਐਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭਿੱਖੀਵਿੰਡ ਦੇ ਡੀਸੀਪੀ ਲਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਅਜੇ ਵੀ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
ਬੀਐਸਐਫ ਨੂੰ ਪੱਟੀ ਪਾਲੋ, ਲਾਖਨਾ, ਮਦੱਰ ਮਥੁਰਾ ਭਾਗੀ, ਜਾਂ ਤਾਰਾ ਸਿੰਘ ਵਿੱਚ ਵੀ ਅਲਰਟ ਕੀਤਾ ਗਿਆ ਹੈ। ਬੀਐਸਐਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।









