ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

0
51

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਨੇ ਅੱਜ ਇੱਥੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ। ਉਹ ਪਾਇਲ (Payal) ਦੀ ਦਾਣਾ ਮੰਡੀ (Dana mandi) ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ (Punjab) ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ। ਮੁੱਖ ਮੰਤਰੀ (CM) ਨੇ ਆਪ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ ਸਮਝ ਕੇ ਦਿੱਲੀ ਵਾਲੇ ਇਥੇ ਕਬਜ਼ਾ ਕਰਨ ਨੂੰ ਫਿਰਦੇ ਹਨ। ਇੱਥੇ ਪੰਜਾਬ ਦੇ ਆਮ ਲੋਕ ਰਾਜ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ੍ਹ ਕੇ ਉਨ੍ਹਾਂ ਨੂੰ ਮਿਲਣ ਪੁੱਜ ਜਾਂਦੇ ਹਨ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਵਾਲੇ ਪੰਜਾਬ ਆ ਕੇ ਦਾਅਵੇ ਤਾਂ ਵੱਡੇ-ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਆਪ ਵਾਲਿਆਂ ਨੂੰ ਨਾ ਤਾਂ ਪੰਜਾਬ ਦੇ ਰਹਿਣ-ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਨ੍ਹਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ।

ਪਾਇਲ ਤੇ ਮਲੌਦ ਦੇ ਵਿਕਾਸ ਲਈ 2-2 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸ਼ੇਸ਼ ਮੁਰੰਮਤ, ਨੰਬਰਦਾਰੀ ਜੱਦੀ ਪੁਸ਼ਤੀ ਸਰਬਰਾਹੀ ਤਹਿਤ ਨਵੀਂ ਸ਼ਰਤ ਨਾਲ ਦੇਣ, ਪਾਇਲ ਮੰਡੀ ਦੇ ਸ਼ੈੱਡ ਲਈ ਗਰਾਂਟ, ਅਹਿਮਦਗੜ੍ਹ ਤੋਂ ਚੰਡੀਗੜ੍ਹ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸ਼ਾਂਤੀ ਲਈ ਕੁਰਬਾਨੀ ਕੀਤੀ ਤੇ ਉਨ੍ਹਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here