ਪੰਜਾਬ ਦੇ ‘ਸਰਕਾਰੀ ਡਾਕਟਰਾਂ’ ਵੱਲੋਂ ਅੱਜ ਤੋਂ ਹੜਤਾਲ ਕਰਨ ਦਾ ਕੀਤਾ ਐਲਾਨ

0
121

ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲ 14 ਜੁਲਾਈ ਤੱਕ ਜਾਰੀ ਰਹੇਗੀ। ਇਸ ਦੌਰਾਨ ਓ. ਪੀ. ਡੀ. ਸੇਵਾਵਾਂ ਬੰਦ ਰਹਿਣਗੀਆਂ, ਪਰ ਲੋਕ ਹਿੱਤ ‘ਚ ਐਮਰਜੈਂਸੀ ਅਤੇ ਕੋਵਿਡ ਆਦਿ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਡਾਕਟਰ ਪੰਜਾਬ ਦੇ ਛੇਵੇਂ ਵਿੱਤ ਕਮਿਸ਼ਨ ਦੀਆਂ ਉਨ੍ਹਾਂ ਸਿਫਾਰਿਸ਼ਾਂ ਦਾ ਵਿਰੋਧ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ‘ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਕੋਈ ਵੀ ਅਧਿਕਾਰੀ ਤਨਖ਼ਾਹ ਬਾਰੇ ਸੂਬਾ ਸਰਕਾਰ ਵੱਲੋਂ ਦਿੱਤਾ ਗਿਆ ਕੋਈ ਵੀ ਫਾਰਮ ਨਹੀਂ ਭਰੇਗਾ। ਉਨ੍ਹਾਂ ਦੁਆਰਾ ਪਟਵਾਰੀਆਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਵੀ ਜਲਦ ਭਰਨ ਦੀ ਮੰਗ ਕੀਤੀ ਗਈ ਹੈ।

ਡਾਕਟਰਾਂ ਨੇ ਸੂਬਾ ਸਰਕਾਰ ਵੱਲੋਂ ਆਪਣੇ ਮੁੱਦਿਆਂ ਦਾ ਹੱਲ ਨਾ ਕੀਤੇ ਜਾਣ ‘ਤੇ 19 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਚਿਤਾਵਨੀ ਦਿੱਤੀ ਹੈ। ਦੱਸਣਯੋਗ ਹੈ ਕਿ ਰੈਵੇਨਿਊ ਅਫ਼ਸਰ ਐਸੋਸੀਏਸ਼ਨ, ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਪਟਵਾਰ ਐਸੋਸੀਏਸ਼ਨ ਨੇ ਵੀ ਪੰਜਾਬ ਸਰਕਾਰ ਦੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਨਕਾਰ ਦਿੱਤਾ ਹੈ।

LEAVE A REPLY

Please enter your comment!
Please enter your name here