ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 7 ਅਪ੍ਰੈਲ ਨੂੰ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ ਹਨ।
ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵਲੋਂ ਮਹਿੰਗਾਈ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਹਿੰਗਾਈ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਜਾਰੀ ਹੈ। ਘਰੇਲੂ ਗੈਸ ਦੀਆਂ ਕੀਮਤਾਂ ਵੀ ਬਹੁਤ ਵਧ ਗਈਆਂ ਹਨ।ਇਨ੍ਹਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਨੇ ਚਾਰੇ ਪਾਸੇ ਆਮ ਆਦਮੀ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਵਧਦੀ ਮਹਿੰਗਾਈ ਖਿਲਾਫ ਅੱਜ ਕਾਂਗਰਸ ਵਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਸੂਬੇ ਭਰ ਤੋਂ ਕਾਂਗਰਸੀ ਆਗੂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਇਹ ਪ੍ਰਦਰਸ਼ਨ ਕਾਂਗਰਸ ਭਵਨ ਵਿਖੇ ਕੀਤਾ ਜਾ ਰਿਹਾ ਹੈ।