ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਰਾਤ ਮਾਂ ਬਗਲਾਮੁਖੀ ਮੰਦਿਰ ‘ਚ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਮਾਤਾ ਬਗਲਾਮੁਖੀ ਦੇ ਦਰਸ਼ਨ ਕੀਤੇ ਅਤੇ ਪੂਜਾ ‘ਚ ਸ਼ਾਮਲ ਹੋਏ। ਇਹ ਉਨ੍ਹਾਂ ਦਾ ਨਿੱਜੀ ਦੌਰਾ ਦੱਸਿਆ ਜਾ ਰਿਹਾ ਹੈ।
ਉਹ ਸੜਕੀ ਮਾਰਗ ਰਾਹੀਂ ਧਰਮਸ਼ਾਲਾ ਦੇ ਇੱਕ ਨਿੱਜੀ ਹੋਟਲ ‘ਚ ਗਏ। ਇਸ ਤੋਂ ਬਅਦ ਉਹ ਰਾਤ 9 ਵਜੇ ਬਗਲਾਮੁਖੀ ਮੰਦਿਰ ਬਨਖੇੜੀ ਪਹੁੰਚੇ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਮਾਤਾ ਦੇ ਦਰਬਾਰ ‘ਚ ਆ ਚੁੱਕੇ ਹਨ।
ਮੁੱਖ ਮੰਤਰੀ ਬਣਨ ਤੋਂ ਬਾਅਦ ਮਾਤਾ ਦੇ ਦਰਬਾਰ ‘ਚ ਇਹ ਉਨ੍ਹਾਂ ਦੀ ਪਹਿਲੀ ਹਾਜ਼ਰੀ ਹੈ। ਇਹ ਵੀ ਦੱਸ ਦੇਈਏ ਕਿ ਮਾਤਾ ਬਗਲਾਮੁਖੀ ਦੇ ਦਰਸ਼ਨ ਕਰਨ ਲਈ ਦੇਸ਼ਾਂ-ਵਿਦੇਸ਼ਾਂ ਤੋਂ ਸ਼ਰਧਾਲੂ ਇੱਥੇ ਆਉਂਦੇ ਹਨ।