ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਬੇਹੱਦ ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ।
ਅਸੀਂ ਕਿਸਾਨਾਂ ਲਈ ਸਭ ਕੁੱਝ ਕੁਰਬਾਨ ਕਰਨ ਲਈ ਤਿਆਰ ਹਾਂ। ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਜੇ ਕਿਸਾਨ ਡੁੱਬ ਗਿਆ ਤਾਂ ਪੰਜਾਬ ਵੀ ਡੁੱਬ ਜਾਵੇਗਾ। ਚੰਨੀ ਚਰਨਜੀਤ ਸਿੰਘ ਨੇ ਇਸ ਮੌਕੇ ਕਈ ਵੱਡੇ ਐਲਾਨ ਕੀਤੇ।
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਸਾਰੇ ਗਰੀਬਾਂ ਨੂੰ ਮੁਫਤ ਪਾਣੀ ਮਿਲੇਗਾ। ਰੇਤ ਮਾਫੀਆ ਬਾਰੇ ਫੈਸਲਾ ਅੱਜ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀਆਂ ਦਰਾਂ ਵੀ ਘਟਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਸਲੇ ਹੱਲ ਹੋ ਜਾਣਗੇ, ਬੱਸ ਮੈਨੂੰ ਕੁੱਝ ਸਮਾਂ ਦਿਓ। ਕਿਸੇ ਨਾਲ ਗਲਤ ਨਹੀਂ ਹੋਵੇਗਾ।