ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਨਵਜੀਤ ਸਿੰਘ ਦਾ ਵਿਆਹ ਅੱਜ ਮੋਹਾਲੀ ਵਿੱਚ ਹੋ ਰਿਹਾ ਹੈ। ਨਵਜੀਤ ਦਾ ਵਿਆਹ ਡੇਰਾਬੱਸੀ ਨੇੜੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋਵੇਗਾ। ਸਵੇਰ ਤੋਂ ਹੀ ਉਨ੍ਹਾਂ ਦੇ ਘਰ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਵੀ ਰੌਸ਼ਨ ਨਜ਼ਰ ਆ ਰਿਹਾ ਹੈ।
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰੋਂ ਤਸਵੀਰਾਂ ਸਾਹਮਣੇ ਆਈਆਂ ਹਨ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸਦੇ ਨਾਲ ਹੀ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।
ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ ਅਨੰਦ ਕਾਰਜ ਮੋਹਾਲੀ ਦੇ ਫੇਜ਼ -3 ਬੀ 1 ਵਿੱਚ ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿੱਚ ਹੋਵੇਗਾ। ਵਿਆਹ ਦੀ ਰਸਮ ਬਹੁਤ ਸਾਦੀ ਹੋਵੇਗੀ।ਇਸ ਸਮਾਰੋਹ ਵਿੱਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਦਿੱਗਜ ਨੇਤਾ ਵੀ ਨਜ਼ਰ ਆਉਣਗੇ।