ਪੰਜਾਬ ਦੇ CM ਨਾਲ ਮਨੀਸ਼ਾ ਗੁਲਾਟੀ ਨੇ ਕੀਤੀ ਮੁਲਾਕਾਤ, ਮਹਿਲਾਵਾਂ ਦੀਆਂ ਸਮੱਸਿਆਵਾਂ ਸੰਬੰਧੀ ਕੀਤੀ ਚਰਚਾ

0
61

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਤੇ ਮਹਿਲਾਵਾਂ ਸੰਬੰਧੀ ਸਮੱਸਿਆਵਾਂ ਬਾਰੇ ਕੈਪਟਨ ਨਾਲ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਦੀਆਂ ਔਰਤਾਂ ਦੇ ਵਿਕਾਸ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਹੋਰ ਕੀ-ਕੀ ਕੀਤਾ ਜਾ ਸਕਦਾ ਹੈ, ਇਸ ਲਈ ਮਨੀਸ਼ਾ ਗੁਲਾਟੀ ਵੱਲੋਂ ਕੈਪਟਨ ਅੱਗੇ ਕੁੱਝ ਸੁਝਾਅ ਵੀ ਪੇਸ਼ ਕੀਤੇ ਗਏ। ਮਨੀਸ਼ਾ ਗੁਲਾਟੀ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਬਾਰੇ ਲਿਖਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਲ ਨੂੰ ਬੇਹੱਦ ਸੰਜੀਦਗੀ ਨਾਲ ਸੁਣਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਔਰਤਾਂ ਦੀ ਭਲਾਈ ਲਈ ਉਹ ਆਪਣੀ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ।

LEAVE A REPLY

Please enter your comment!
Please enter your name here