ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਸੀਟ ਸੰਭਾਲੀ। ਇਸ ਮੌਕੇ ਮੁੱਖ ਮੰਤਰੀ ਨੂੰ ਵਧਾਈ ਦੇਣ ਲਈ ਪੰਜਾਬ ਤੋਂ ਵਕੀਲ, ਲੇਖਕ ਅਤੇ ਫੋਟੋਗ੍ਰਾਫਰ ਹਰਪ੍ਰੀਤ ਸੰਧੂ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਆਪਣੀ ਕਲਮ ਨਾਲ ਜੋ ਕੁੱਝ ਲਿਖਿਆ, ਉਹ ਉਨ੍ਹਾਂ ਦੀ ਤਸਵੀਰ ਨੂੰ ਬਹੁਤ ਵਧੀਆ ਢੰਗ ਨਾਲ ਬਿਆਨ ਕਰਦਾ ਹੈ।
ਚਰਨਜੀਤ ਸਿੰਘ ਚੰਨੀ ਨੇ ਆਪਣੀ ਕਲਮ ਨਾਲ ਕਾਗਜ਼ ਦੇ ਟੁਕੜੇ ਤੇ ਲਿਖਿਆ – “ਮੈਂ ਪੰਜਾਬੀਆਂ ਦਾ ਦੇਣਦਾਰ ਹਾਂ”। ਹਰਪ੍ਰੀਤ ਸੰਧੂ ਨੇ ਚਰਨਜੀਤ ਚੰਨੀ ਵੱਲੋਂ ਪੰਜਾਬੀਆਂ ਨੂੰ ਦਿੱਤੇ ਇਸ ਅਨਮੋਲ ਸੰਦੇਸ਼ ਨੂੰ ਆਪਣੇ ਕੈਮਰੇ ਵਿੱਚ ਕੈਦ ਕੀਤਾ। ਉਨ੍ਹਾਂ ਨੇ ਇਹ ਸੰਦੇਸ਼ ਪੰਜਾਬੀਆਂ ਨਾਲ ਵੀ ਸਾਂਝਾ ਕੀਤਾ।