ਪੰਜਾਬ ਦੇ CM ਨੇ ਨੇਤਰਹੀਣਾਂ ਦੇ ਇਲਾਜ ਸੰਬੰਧੀ ਕੀਤਾ ਵੱਡਾ ਐਲਾਨ

0
52

ਪੰਜਾਬ ਦੇ ਮੁੱਖ ਮੰਤਰੀ ਨੇ ਨੇਤਰਹੀਣਾਂ ਦੇ ਇਲਾਜ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਜਿਨਾਂ ਦੀ ਅੱਖਾਂ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਉਨਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾਵੇਗਾ। ਇਸ ਦਾ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੇਤਰਹੀਣਾਂ ਦੇ ਇੱਕ ਤਿੰਨ ਮੈਂਬਰੀ ਵਫਦ ਨਾਲ ਮੁਲਾਕਾਤ ਮੌਕੇ ਕੀਤਾ ਗਿਆ।

ਇਸ ਵਫਦ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਵਫਦ ਦੇ ਨੁਮਾਇਦਿਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਹੁਤ ਸਾਰੇ ਅਜਿਹੇ ਨੇਤਰਹੀਣ ਹਨ ਕਿ ਜੇਕਰ ਉਨ੍ਹਾਂ ਨੂੰ ਬਿਹਤਰ ਇਲਾਜ ਮਿਲੇ ਤਾਂ ਓਹਨਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਦੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸਰਵੇ ਤੋਂ ਬਾਅਦ ਚੰਗੀ ਸਿਹਤ ਸੰਸਥਾ ਤੋਂ ਇਲਾਜ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨੇਤਰਹੀਣਾਂ ਦੀ ਇੱਕ ਹੋਰ ਮੰਗ ਬਾਰੇ ਕਿਹਾ ਕਿ ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ, ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਨੇਤਰਹੀਣਾਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ।

ਨੇਤਰਹੀਣਾਂ ਦੇ ਵਫਦ ਨੇ ਮੁੱਖ ਮੰਤਰੀ ਅੱਗੇ ਬੈਕਲਾਗ ਤੇ ਪ੍ਰਮੋਸ਼ਨ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ, ਜਮਾਲਪੁਰ (ਲੁਧਿਆਣਾ) ਵਿਖੇ ਨੇਤਰਹੀਣਾਂ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਭਰੇ ਜਾਣ ਸਮੇਤ ਹੋਰ ਮੰਗਾਂ ਵੀ ਉਠਾਈਆਂ। ਇਹਨਾਂ ਮੰਗਾਂ ਉੱਤੇ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here