ਪੰਜਾਬ ਦੇ CM ਨੇ ਸ੍ਰੀਨਗਰ ‘ਚ ਹੋਏ ਹਮਲੇ ‘ਚ 2 ਅਧਿਆਪਕਾਂ ਦੀ ਮੌਤ ‘ਤੇ ਪ੍ਰਗਟਾਇਆ ਦੁੱਖ, ਕੇਂਦਰ ਸਰਕਾਰ ਜਲਦ ਕਰੇ ਦੋਸ਼ੀਆਂ ਨੂੰ ਗ੍ਰਿਫਤਾਰ

0
78

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀਨਗਰ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਦੋ ਅਧਿਆਪਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕੇਂਦਰ ਨੂੰ ਸੂਬੇ ਵਿੱਚ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਰਹਿ ਰਹੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਹੋਰ ਸਖਤ ਕਰਨਾ ਚਾਹੀਦਾ ਹੈ ਤਾਂ ਜੋ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਜੰਮੂ -ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਰਾਜ ਪ੍ਰਸ਼ਾਸਨ ਨੂੰ ਇਸ ਮੁਸ਼ਕਲ ਸਮੇਂ ਵਿੱਚ  ਪੀੜ੍ਹਤਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦੇ ਨਿਰਦੇਸ਼ ਦੇਣ। ਦੁਖੀ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਅਤੇ ਵਿਛੜੀ ਰੂਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ।

LEAVE A REPLY

Please enter your comment!
Please enter your name here