ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਗੱਲਬਾਤ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕੋਈ ਧੜੇਬੰਦੀ ਨਹੀਂ ਹੈ। ਇੱਥੇ ਹਰ ਕੋਈ ਮਿਲ ਕੇ ਕੰਮ ਕਰ ਰਿਹਾ ਹੈ। ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਪੂਰਾ ਮੰਤਰੀ ਮੰਡਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗਾ।