ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ

0
118

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਵਿਗੜਦੀ ਹੋਈ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਪੰਜਾਬ ‘ਚ ਵੱਡੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। 30 IPS ਸਮੇਤ 33 ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਰੋਪੜ ਤੇ ਮੁਹਾਲੀ ਦੇ SSP ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜਸਕਰਨ ਸਿੰਘ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹੋਣਗੇ। ਨੌਨਿਹਾਲ ਸਿੰਘ ਨੂੰ ਇੱਕ ਹੋਰ ਐਡੀਸ਼ਨਲ ਆਈਜੀ ਪੀਏਪੀ ਜਲੰਧਰ ਦਾ ਚਾਰਜ ਵੀ ਦਿੱਤਾ ਗਿਆ ਹੈ। ਨਾਨਕ ਸਿੰਘ ਮਾਨਸਾ ਦੇ SSP ਹੋਣਗੇ। IPS ਵਰੁਣ ਸ਼ਰਮਾ ਨੂੰ ਪਟਿਆਲਾ ਦਾ SSP ਲਗਾਇਆ ਗਿਆ ਹੈ। IPS ਕੁਲਦੀਪ ਸਿੰਘ STF ਦੇ ਸਪੈਸ਼ਲ DGP ਹੋਣਗੇ।

 

 

LEAVE A REPLY

Please enter your comment!
Please enter your name here