ਪੰਜਾਬ ਪੁਲਿਸ ਨੇ ਆਪਣੇ ਦੋ ਸਾਬਕਾ ਡਿਪਟੀ ਇੰਸਪੈਕਟਰ ਜਨਰਲਾਂ (DIGs) ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਫਿਰੋਜ਼ਪੁਰ ਪੁਲਿਸ ਨੇ ਸਾਬਕਾ ਡੀਆਈਜੀ (ਜੇਲ੍ਹਾਂ) ਲਖਮਿੰਦਰ ਸਿੰਘ ਜਾਖੜ ਤੇ ਸੁਖਦੇਵ ਸਿੰਘ ਸੱਗੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ।
ਹਾਲਾਂਕਿ ਇਸ ਤੋਂ ਪਹਿਲਾਂ ਇਹ ਖ਼ਬਰ ਆ ਰਹੀ ਸੀ ਕਿ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਵੀਕੇ ਭਾਵਰਾ ਨੇ ਕੇਸ ਦਰਜ ਕਰਨ ਦੇ ਨਿਰਦੇਸ਼ ਵਾਪਸ ਲੈ ਲਏ ਹਨ। ਮਾਮਲਾ ਫਿਰੋਜ਼ਪੁਰ ਜੇਲ੍ਹ ‘ਚ ਬੰਦ ਕੈਦੀਆਂ ਕੋਲੋਂ ਆਪਣੇ ਪੱਧਰ ’ਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਹੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਡਰੱਗ ਰਿਕਵਰੀ ਘੁਟਾਲੇ ‘ਚ ਚਾਰ ਦਿਨ ਪਹਿਲਾਂ ਪੰਜਾਬ ਦੇ ਡੀਜੀਪੀ ਨੇ ਸੋਧ ਕੇ ਹੁਕਮ ਜਾਰੀ ਕੀਤਾ ਸੀ ਦੋਵਾਂ ਅੀਧਕਾਰੀਆਂ ‘ਤੇ ਦੋਸ਼ ਹੈ ਕਿ ਇਨ੍ਹਾਂ ਨੇ ਜੇਲ੍ਹ ਵਿਚੋਂ ਬਰਾਮਦ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਨੂੰ ਆਪਣੇ ਪੱਧਰ ‘ਤੇ ਹੀ ਨਿਬੇੜ ਦਿੱਤਾ ਤੇ ਉੱਚ ਅੀਧਕਾਰੀਆਂ ਨੂੰ ਜਾਣਕਾਰੀ ਨਹੀਂ ਦਿੱਤੀ।
ਇਸ ਮਾਮਲੇ ਵਿੱਚ ਡੀਜੀਪੀ ਨੇ ਜੇਲ੍ਹ ਵਿਭਾਗ ਦੇ ਦੋ ਸਾਬਕਾ ਡੀਆਈਜੀ ਲਖਮਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਖਿਲਾਫ ਕਾਰਵਾਈ ਦੀ ਮਨਜ਼ੂਰੀ ਦਿੱਤੀ ਸੀ। ਡੀਜੀਪੀ ਭਾਵਰਾ ਦੇ ਦਖਲ ਤੋਂ ਬਾਅਦ ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਚਰਨਜੀਤ ਸਿੰਘ ਸੋਹਨ ਨੇ ਫਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਦੇ ਐੱਸਐੱਚਓ ਨੂੰ ਰਿਪੋਰਟ ਦੇ ਆਧਾਰ ’ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ।