ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕੀਤਾ ਕਾਬੂ

0
66

ਪੰਜਾਬ ਦੇ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤਾਂ ਤਹਿਤ ਅੱਜ ਪਟਿਆਲਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਵੱਡੀ ਕਾਮਯਾਬੀ ਮਿਲੀ ਹੈ।

ਪੁਲਿਸ ਨੇ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਰੇਲ ਗੱਡੀ ਦੀ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 9000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।ਦੋਸ਼ੀ ਦੀ ਪਛਾਣ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਜਗਮੋਹਨ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ.ਆਰ.ਪੀ. ਬੀਤੇ ਦਿਨ ਰਾਜਪੁਰਾ ਰੇਲਵੇ ਸਟੇਸ਼ਨ ਤੋਂ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਦੀ ਚੈਕਿੰਗ ਕਰਨ ‘ਚ ਸਫਲਤਾ ਮਿਲੀ, ਜਿੱਥੇ ਇੱਕ ਵਿਅਕਤੀ ਕੋਲੋਂ 9000 ਨਸ਼ੀਲੇ ਕੈਪਸੂਲ ਬਰਾਮਦ ਹੋਏ। ਉਕਤ ਦੋਸ਼ੀ ‘ਤੇ ਪਹਿਲਾਂ ਵੀ ਐਨ.ਡੀ.ਪੀ.ਐਸ. ਦੇ ਖਿਲਾਫ ਦਰਜ ਕੀਤਾ ਹੈ।

LEAVE A REPLY

Please enter your comment!
Please enter your name here