ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਭਾਰੀ ਮਾਤਰਾ ‘ਚ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ। ਪੁਲਿਸ ਨੇ ਕਰੀਬ 4 ਕਿਲੋਗ੍ਰਾਮ ਆਰਡੀਐਕਸ ਬਰਾਮਦ ਕੀਤਾ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ।
ਸੂਤਰਾਂ ਅਨੁਸਾਰ ਬਰਾਮਦ ਕੀਤੀ ਗਈ ਆਰਡੀਐਕਸ ਵਰਗੇ ਪਦਾਰਥ ਨੂੰ ਇਕ ਬੋਰੀ ਵਿਚ ਪਾ ਕੇ ਰੱਖਿਆ ਗਿਆ ਸੀ ਜਿਸ ਦਾ ਵਜ਼ਨ ਕਰੀਬ ਚਾਰ ਕਿੱਲੋ ਦੱਸਿਆ ਜਾ ਰਿਹਾ ਹੈ ਜਿਸ ਨੂੰ ਸੈੱਟ ਸਮੇਤ ਤਿਆਰ ਕਰਕੇ ਰੱਖਿਆ ਗਿਆ ਸੀ।
ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਤਿੰਨ ਦਿਨਾਂ ਤੋਂ ਜ਼ਿਲ੍ਹੇ ਦੀਆਂ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਇਸ ਮਿਸ਼ਨ ‘ਤੇ ਕੰਮ ਕਰ ਰਹੇ ਸਨ ਅਤੇ ਅੱਜ ਇੱਕ ਵੱਡੀ ਸਫ਼ਲਤਾ ਮਿਲੀ ਹੈ। ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਕੁਝ ਵੀ ਦੱਸਣਾ ਸੰਭਵ ਨਹੀਂ ਹੈ। ਇਸ ਸੰਬੰਧੀ ਐੱਸ ਐੱਸ ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰੈੱਸ ਕਾਨਫ਼ਰੰਸ ਰਹੀ ਮੀਡੀਆ ਨੂੰ ਸਾਰੀ ਜਾਣਕਾਰੀ ਜਲਦ ਦੇਣਗੇ।