DSP ਮੋਹਿਤ ਅਗਰਵਾਲ ਦੀ ਅਗਵਾਈ ਹੇਠ ਤੜਕਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇੜੇ ਦੇ ਸਾਰੇ PGs ਦੀ ਅਚਨਚੇਤ ਚੈਕਿੰਗ ਕੀਤੀ ਗਈ। PGs ਦੇ ਮਾਲਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਤੇ ਰਹਿਣ ਵਾਲੇ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਦੇ ਨਾਲ ਹੀ PGs ਦੀ ਰਜਿਸਟਰੇਸ਼ਨ ਵੀ ਚੈੱਕ ਕੀਤੀਆਂ ਗਈਆਂ।
ਜਿਕਰਯੋਗ ਹੈ ਕਿ 5 ਅਪ੍ਰੈਲ ਨੂੰ ਯੂਨੀਵਰਸਿਟੀ ਦੇ ਸਾਹਮਣੇ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਭਿੰਦੇ ਦਾ ਗੋਲੀਆ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਿਸਤੋਂ ਬਾਅਦ ਭਾਵੇਂ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਇਸ ਦੇ ਨਾਲ ਹੀ ਪੁਲਿਸ ਨੇ ਮੁਸਤੈਦੀ ਵੀ ਵਧਾ ਦਿੱਤੀ ਕਿਉਂਕਿ ਆਏ ਦਿਨ ਪੰਜਾਬ ਅੰਦਰ ਕਤਲ ਦੀਆਂ ਵਾਰਦਾਤਾਂ ਚ ਵਾਧਾ ਹੁੰਦਾ ਜਾ ਰਿਹਾ। ਇਸਦੇ ਚਲਦਿਆਂ ਹੀ ਪੁਲਿਸ ਵੱਲੋਂ ਸਖਤ ਰੁੱਖ ਇਖਤਿਆਰ ਕੀਤਾ ਜਾ ਰਿਹਾ ਤਾਂ ਜੋ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾ ਸਕੇ