ਪੰਜਾਬ ਪੁਲਿਸ ਵਿਭਾਗ ‘ਚ ਨੌਕਰੀਆਂ ਨਿਕਲੀਆਂ ਹਨ। ਪੰਜਾਬ ਪੁਲਿਸ ਨੇ ਕਾਂਸਟੇਬਲ ਅਤੇ ਐਸਆਈ ਦੀਆਂ ਅਸਾਮੀਆਂ ‘ਤੇ ਭਰਤੀ ਕੱਢੀ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ 9 ਸਤੰਬਰ 2021 ਤੋਂ ਸ਼ੁਰੂ ਹੋ ਗਈ ਹੈ। ਇਸ ਲਈ ਉਮੀਦਵਾਰ 29 ਸਤੰਬਰ 2021 ਤੱਕ ਅਧਿਕਾਰਤ ਵੈਬਸਾਈਟ punjabpolice.gov.in ਰਾਹੀਂ ਅਰਜ਼ੀ ਦੇ ਸਕਦੇ ਹਨ। ਜਾਰੀ ਹੋਏ ਨੋਟੀਫਿਕੇਸ਼ਨ ਦੇ ਅਨੁਸਾਰ, ਪੰਜਾਬ ਪੁਲਿਸ ਨੇ ਇਹ ਭਰਤੀਆਂ ਟੈਕਨੀਕਲ ਅਤੇ ਸਪੋਰਟ ਸਰਵਿਸ ਕਾਡਰ ਦੇ ਤਹਿਤ ਕੱਢੀਆਂ ਹਨ। ਇਸ ਲਈ ਕੁੱਲ 2607 ਖਾਲੀ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਮੀਦਵਾਰਾਂ ਨੂੰ ਅਧਿਕਾਰਤ ਵੈਬਸਾਈਟ ‘ਤੇ ਜਾਰੀ ਨੋਟੀਫਿਕੇਸ਼ਨ ਨੂੰ ਚੰਗੀ ਤਰ੍ਹਾਂ ਪੜ੍ਹਨ ਤੋਂ ਬਾਅਦ ਹੀ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੀਦਾ ਹੈ। ਉਮੀਦਵਾਰ ਨੂੰ ਨੋਟ ਕਰ ਲੈਣ ਕਿ ਨਿਯਮਾਂ ਅਨੁਸਾਰ ਕੀਤੀ ਗਈ ਅਰਜ਼ੀ ਹੀ ਯੋਗ ਹੋਵੇਗੀ।

ਵਿਦਿਅਕ ਯੋਗਤਾ

ਸਬ ਇੰਸਪੈਕਟਰ ਦੇ ਅਹੁਦਿਆਂ ਲਈ ਬਿਨੈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕੰਪਿਊਟਰ ਸਾਇੰਸ ਵਿੱਚ ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਡਿਗਰੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਉਮੀਦਵਾਰ ਕੋਲ ਡੋਮੇਨ ਮੁਹਾਰਤ ਹੋਣੀ ਚਾਹੀਦੀ ਹੈ। ਜਦੋਂ ਕਿ ਕਾਂਸਟੇਬਲ ਦੇ ਅਹੁਦੇ ਲਈ ਉਮੀਦਵਾਰ ਲਈ ਕਿਸੇ ਵੀ ਸਟ੍ਰੀਮ ਤੋਂ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ, ਉਮੀਦਵਾਰ ਕੋਲ ਸਬੰਧਤ OSINT ਤੋਂ ਇੱਕ ਸਾਲ ਦਾ ਡਿਪਲੋਮਾ ਹੋਣਾ ਚਾਹੀਦਾ ਹੈ।

ਇਨ੍ਹਾਂ ਅਹੁਦਿਆਂ ਲਈ ਬਿਨੈ ਕਰਨ ਵਾਲੇ ਉਮੀਦਵਾਰ ਦੀ ਉਮਰ 18 ਸਾਲ ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਐਸਸੀ, ਐਸਟੀ ਅਤੇ ਬੀਸੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉੱਚ ਉਮਰ ਦੀ ਸੀਮਾ ਵਿੱਚ ਢਿੱਲ ਵੀ ਦਿੱਤੀ ਗਈ ਹੈ।

ਚੋਣ ਪ੍ਰਕਿਰਿਆ

ਇਨ੍ਹਾਂ ਅਹੁਦਿਆਂ ਲਈ ਉਮੀਦਵਾਰਾਂ ਦੀ ਚੋਣ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪੜਾਅ I (ਟੈਸਟ 1 ਅਤੇ ਟੈਸਟ 2) ਅਤੇ ਪੜਾਅ II ਸਰੀਰਕ ਮਾਪ ਟੈਸਟ, ਸਰੀਰਕ ਜਾਂਚ ਟੈਸਟ ਅਤੇ ਦਸਤਾਵੇਜ਼ ਤਸਦੀਕ ਹੋਣਗੇ।

ਫੀਸ

ਸਬ ਇੰਸਪੈਕਟਰ ਦੇ ਅਹੁਦੇ ਲਈ ਅਰਜ਼ੀ ਫੀਸ ਜਨਰਲ ਸ਼੍ਰੇਣੀ ਲਈ 2000 ਰੁਪਏ ਅਤੇ ਐਸਸੀ, ਐਸਟੀ ਅਤੇ ਬੀਸੀ ਸ਼੍ਰੇਣੀ ਦੇ ਉਮੀਦਵਾਰਾਂ ਲਈ 1100 ਰੁਪਏ ਨਿਰਧਾਰਤ ਕੀਤੀ ਗਈ ਹੈ। ਦੂਜੇ ਪਾਸੇ, ਕਾਂਸਟੇਬਲ ਦੇ ਅਹੁਦੇ ਲਈ, ਜਨਰਲ ਸ਼੍ਰੇਣੀ ਨੂੰ 1500 ਰੁਪਏ ਅਤੇ ਐਸਸੀ, ਐਸਟੀ ਅਤੇ ਬੀਸੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ 800 ਰੁਪਏ ਦੀ ਅਰਜ਼ੀ ਫੀਸ ਦੇਣੀ ਪਵੇਗੀ। ਇਸ ਲਈ ਅਰਜ਼ੀ ਅਰੰਭ ਕਰਨ ਦੀ ਮਿਤੀ – 9 ਸਤੰਬਰ 2021 ਅਤੇ ਅਰਜ਼ੀ ਦੀ ਆਖਰੀ ਤਾਰੀਖ – 23 ਸਤੰਬਰ 2021 ਹੈ।

LEAVE A REPLY

Please enter your comment!
Please enter your name here