ਪੰਜਾਬ ਭਵਨ ‘ਚ CM ਚੰਨੀ ਦੀ ਅਹਿਮ ਮੀਟਿੰਗ, ਬ੍ਰਹਮ ਮਹਿੰਦਰਾ ਤੇ ਪ੍ਰਗਟ ਸਿੰਘ ਸਮੇਤ ਕਈ ਵਿਧਾਇਕਾਂ ਸ਼ਾਮਿਲ

0
80

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਭਵਨ ਵਿਖੇ ਮੰਤਰੀਆਂ ਤੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕਰ ਰਹੇ ਹਨ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ ਸਮੇਤ ਹੋਰ ਨੇਤਾ ਮੌਜੂਦ ਹਨ। ਇਸ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਵੱਖ -ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿਹਾਤੀ ਖੇਤਰਾਂ ਵਿੱਚ ਮਿਆਰੀ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਇਸ ਦੀ ਵਿਸ਼ੇਸ਼ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰਫੋਂ ਗੜੰਗਾ ਹਲਕੇ ਦੇ 9 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਸੌਂਪੀਆਂ ਗਈਆਂ।

 

LEAVE A REPLY

Please enter your comment!
Please enter your name here